ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ
ਚੰਡੀਗੜ੍ਹ, 23 ਅਗਸਤ :
ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹ...








