Shadow

Tag: punjabi news

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

local news
ਕੋਟਕਪੂਰਾ 16 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮੈਂਟ ਪਿੰ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

Punjab
ਫਾਜ਼ਿਲਕਾ  16 ਫਰਵਰੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ | ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ| ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ਨਾਲ ਪਿੰਡ ...
‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

‘ਪੋਸ਼ਣ ਵੀ ਪੜ੍ਹਾਈ ਵੀ’ ਟ੍ਰੇਨਿੰਗ ਦਾ ਚੌਥਾ ਬੈਚ ਸ਼ੁਰੂ

local news
ਤਰਨ ਤਾਰਨ, 16 ਫਰਵਰੀ — ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਤਰਨ ਤਾਰਨ ਵੱਲੋਂ “ਪੋਸ਼ਣ ਵੀ ਪੜ੍ਹਾਈ ਵੀ” (ਟਾਇਰ-2 ਫੇਸ-2) ਅਧੀਨ ਟ੍ਰੇਨਿੰਗ ਦਾ ਚੌਥਾ ਬੈਚ ਅੱਜ ਬਲਾਕ ਗੰਡੀਵਿੰਡ ਦੀਆਂ ਆਂਗਣਵਾੜੀ ਵਰਕਰਾਂ ਨਾਲ ਸ਼ੁਰੂ ਕੀਤਾ ਗਿਆ। ਇਸ ਟ੍ਰੇਨਿੰਗ ਦਾ ਆਯੋਜਨ ਆਂਗਣਵਾੜੀ ਵਰਕਰਾਂ ਦੀ ਸਮਰੱਥਾ ਵਿੱਚ ਵਾਧਾ ਕਰਨ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਮਜ਼ਬੂਤ ਕਰਨ ਲਈ ਕੀਤਾ ਜਾ ਰਿਹਾ ਹੈ। ਟ੍ਰੇਨਿੰਗ ਦੌਰਾਨ ਪ੍ਰਥਮ ਐਜੂਕੇਸ਼ਨ ਫਾਊਂਡੇਸ਼ਨ ਦੀ ਟੀਮ ਵੱਲੋਂ ਹਾਜ਼ਰੀਨਾਂ ਨੂੰ ਪ੍ਰੀ-ਸਕੂਲ ਸਿੱਖਿਆ, ਸ਼ੁਰੂਆਤੀ ਭਾਸ਼ਾ ਅਤੇ ਗਿਣਤੀ ਕੌਸ਼ਲ, ਖੇਡ-ਆਧਾਰਿਤ ਸਿਖਲਾਈ ਤਰੀਕਿਆਂ ਅਤੇ ਬੱਚਾ-ਕੇਂਦਰਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਟੀਮ ਮੈਂਬਰਾਂ ਵੱਲੋਂ ਪ੍ਰੈਕਟੀਕਲ ਡੈਮੋ, ਸਮੂਹ ਚਰਚਾ, ਲਰਨਿੰਗ ਮਟੀਰੀਅਲ ਦੀ ਤਿਆਰੀ ਅਤੇ ਐਕਟੀਵਿਟੀ-ਬੇਸਡ ਮਾਡਲ ਰਾਹੀਂ ਟ੍ਰੇਨਿੰਗ ਨੂੰ ਰੁਚੀਕਰ ਬਣਾਇਆ ਗਿਆ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਾਹੁਲ ਅਰੋੜਾ ਨੇ ਕਿਹਾ ਕਿ “ਪੋਸ਼ਣ ਵੀ ਪੜ੍ਹਾਈ ਵੀ” ਅਭਿਆਨ ਬੱਚਿਆਂ ਦੀ ਸਿਹਤ ਅਤੇ ਸਿੱਖਿਆ ਦੋਵਾਂ ਨੂੰ ਇਕੱਠੇ ਮਜ਼ਬੂਤ ਕਰਨ ਵੱਲ ਮ...
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

Punjab
ਚੰਡੀਗੜ੍ਹ, 16 ਫਰਵਰੀ:– ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ...
“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

“ਭਾਜਪਾ ਪੰਜਾਬ ਵੱਲੋਂ ‘ਪੰਜਾਬੀ ਡਾਇਸਪੋਰਾ ਮੀਟ’ ਦਾ ਆਯੋਜਨ, ਐਨਆਰਆਈ ਸੰਪਰਕ ਮਜ਼ਬੂਤ”

Politics
ਚੰਡੀਗੜ੍ਹ, 14 ਫ਼ਰਵਰੀ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ “ਪੰਜਾਬੀ ਡਾਇਸਪੋਰਾ ਮੀਟ” ਸਿਰਲੇਖ ਹੇਠ ਐਨਆਰਆਈ ਸਮਾਗਮ ਕਰਵਾਇਆ ਗਿਆ। ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬੀ ਪ੍ਰਵਾਸੀ ਭਾਈਚਾਰੇ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪੰਜਾਬ ਅਤੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ-ਮਰਯਾਦਾ ਦਿਵਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕੀਤੀ। ਸ਼ਰਮਾ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਹਮੇਸ਼ਾ ਆਪਣੀ ਮਾਂ-ਭੂਮੀ ਦੀ ਰੂਹ ਨੂੰ ਆਪਣੇ ਦਿਲ ਵਿੱਚ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੇਤ੍ਰਿਤਵ ਹੇਠ ਭਾਰਤ ਦੀ ਵਿਸ਼ਵ ਪੱਧਰੀ ਪਹੁੰਚ ਅਤੇ ਸਨਮਾਨ ਵਿੱਚ ਕਾਫ਼ੀ ਵਾਧਾ ਹੋਇਆ ਹੈ, ਜਿਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਭਾਰਤੀਆਂ ਦੀ ਇਜ਼ਜ਼ਤ ਵਧੀ ਹੈ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਉਦੇਸ਼ ਪੰਜਾਬ ਦੇ ਵਿਕਾਸ ਸੰਬੰਧੀ ਐਨਆਰਆਈ ਭਾਈਚਾਰੇ ਦੀਆਂ ਚਿੰਤਾਵਾਂ ਅਤੇ ਸੁਝਾਵਾਂ ਨੂੰ ਸੁਣਨਾ ਹੈ। ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਆਰਥਿਕ ਮੰਦਗੀ ...
ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਜੀ ਦੀ ਸਿਹਤ ਦਾ ਹਾਲ ਜਾਣਨ ਲਈ ਅਸ਼ਵਨੀ ਸ਼ਰਮਾ ਨੇ ਕੀਤੀ ਮੁਲਾਕਾਤ

Politics
ਚੰਡੀਗੜ੍ਹ ਫਰਵਰੀ 13 — ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਰਕਿੰਗ ਸਟੇਟ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਮੋਹਾਲੀ ਸਥਿਤ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਸਾਹਿਬ ਦੇ ਜਲਦੀ ਸਿਹਤਯਾਬ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਅਤੇ ਦੇਸ਼ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੀ ਭੂਮਿਕਾ ਸਰਾਹਣਯੋਗ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਪੂਰਾ ਭਾਜਪਾ ਪਰਿਵਾਰ ਕੈਪਟਨ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਖੜਾ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜੀ ਜਲਦੀ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਮੁੜ ਜਨਤਾ ਦੀ ਸੇਵਾ ਵਿੱਚ ਸਮਰਪਿਤ ਹੋਣ ਅਤੇ ਲੰਬੀ ਉਮਰ ਤੇ ਚੰਗੀ ਸਿਹਤ ਪ੍ਰਾਪਤ ਕਰਨ।...
ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

ਪੰਜਾਬ ਦੀ ਕਿਸਾਨੀ ਨਾਲ ਸਬੰਧਿਤ ਕਿਸੇ ਵੀ ਫਸਲ ਜਾਂ ਫਸਲਾਂ ਤੋ ਬਣੇ ਸਮਾਨ ਤੇ ਭਾਰਤ ਸਰਕਾਰ ਵੱਲੋਂ ਕੋਈ ਛੋਟ ਨਹੀ ਦਿੱਤੀ ਗਈ – ਚਰਨਜੀਤ ਸਿੰਘ ਬਰਾੜ

National
ਚੰਡੀਗੜ੍ਹ 13 ਫਰਵਰੀ () ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਪ੍ਰੈਸ ਵਾਰਤਾ ਦੌਰਾਨ ਦਿੱਤੇ ਬਿਆਨ ਵਿੱਚ ਜੌਰ ਦੇ ਕੇ ਕਿਹਾ ਕਿ ਹਮੇਸ਼ਾ ਉਹੀ ਮੁਲਕ ਤਰੀਕੀ ਕਰਦੇ ਹਨ ਜਿਨਾ ਦਾ ਕੱਚਾ ਮਾਲ ਜਾਂ ਸਬੰਧਿਤ ਦੇਸ਼ ਦੇ ਕੱਚੇ ਮਾਲ ਤਿਆਰ ਮਾਲ ਦੂਜੇ ਦੇਸ਼ਾ ਵਿੱਚ ਵਿਕਦਾ ਹੋਵੇ | ਬਾਹਰ ਮੁਲਕਾਂ ਵਿੱਚ ਮਾਲ ਫਿਕਣ ਦੇ ਕਾਰਨ ਫੈਕਟਰੀਆਂ ਲੱਗਦੀਆਂ ਹਨ ਉਸ ਫੈਕਟਰੀਆਂ ਦੇ ਕਾਰਨ ਉਸ ਸੂਬੇ ਜਾਂ ਦੇਸ਼ ਦੇ ਨੌਜਵਾਨਾਂ ਨੂੰ ਰੁਜਗਾਰ ਮਿਲਦਾ ਹੈ | ਵਿਰੋਧੀ ਪਾਰਟੀਆਂ ਵੱਲੋਂ ਇੱਕ ਝੂਠ ਫੈਲਾਇਆ ਜਾ ਰਿਹਾ ਹੈ ਜਿਸ ਨੂੰ ਸਪੱਸਟ ਕਰਦਿਆਂ ਬੋਲਦੇ ਹੋਏ ਕਿਹਾ ਕਿ ਪੰਜਾਬ ਦੀਆਂ ਜਿੰਨੀਆਂ ਵੀ ਫਸਲਾਂ ਹਨ ਜਿਨਾਂ ਵਿੱਚ ਕਣਕ, ਚਾਵਲ, ਜੌ, ਮੱਕੀ, ਸੋਆਬੀਨ. ਬਾਜਰਾ,ਉਟਸ, ਮੈਦਾ ਅਤੇ ਆਟਾ ਸਾਰੇ ਤਰਾਂ ਦਾ ਇਥਨੋਲ, ਸ਼ਾਇਦ, ਕਪਾਹ, ਕਾਬਿਲ ਛੋਲੇ, ਮੂੰਗੀ ਸਾਰੀਆਂ ਫਸਲਾਂ ਤੇ ਭਾਰਤ ਵੱਲੋਂ ਅਮਰੀਕਾ ਨੂੰ ਕੋਈ ਛੋਟ ਨਹੀ ਦਿੱਤੀ ਗਈ| ਸਬਜੀਆਂ ਦੇ ਵਿੱਚੋਂ ਪਿਆਜ, ਆਲੂ, ਮਟਰ, ਬੀਨਜ, ਖੁੰਭਾ, ਤੌਰੀ, ਕੱਦੂ. ਖੀਰਾ, ਛਿਲਮਾ ਮਿਰਚ, ਭਿੰਡੀ ਆਦਿ ਜਿੰਨੀਆ ਵੀ ਸਬਜੀਆਂ ਹਨ ਨੂੰ ਭਾਰਤ ਭੇਜਣ...
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

Crime, Punjab
ਚੰਡੀਗੜ੍ਹ, 15 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ। ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Punjab
ਧੂਰੀ, 15 ਫਰਵਰੀ: ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ' ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ 'ਤੇ ਬਣੀ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਤੱ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Politics
ਅੰਮ੍ਰਿਤਸਰ, 15 ਫਰਵਰੀ (            ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ...