ਸਪੀਕਰ ਸ. ਸੰਧਵਾਂ ਨੇ ਪਿੰਡ ਭਾਣਾ ਵਿਖੇ 83 ਲੱਖ ਰੁਪਏ ਦੀ ਲਾਗਤ ਵਾਲੀ ਪਾਈਪਲਾਈਨ ਦਾ ਉਦਘਾਟਨ ਕੀਤਾ
ਕੋਟਕਪੂਰਾ, 14 ਫਰਵਰੀ 2026 () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਲੜੀ ਤਹਿਤ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਰਸਮੀ ਉਦਘਾਟਨ ਕੀਤਾ ਗਿਆ ਅਤੇ ਇਸ ਦੇ ਨਾਲ ਹੀ 3 ਕਰੋੜ ਰੁਪਏ ਤੋਂ ਵਧੇਰੇ ਲਾਗਤ ਨਾਲ ਤਿਆਰ ਕੀਤੀਆਂ ਜਾਣ ਵਾਲੀਆਂ ਨਵੀਆਂ ਸੜਕਾਂ ਦੇ ਨੀਂਹ ਪੱਥਰ ਵੀ ਰੱਖੇ ਗਏ।
ਇਸ ਮੌਕੇ ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਭਾਣਾ ਦੇ ਚੁਰਸਤੇ ਅਤੇ ਪਿੰਡ ਢੁੱਡੀ ਦੀ ਫਿਰਨੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦਾ ਸਥਾਈ ਹੱਲ ਨਿਕਲੇਗਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਕਾਰਜਾਂ ਲਈ ਵੱਡੀ ਰਾਹਤ ਮਿਲੇਗੀ। ਨਾਲ ਹੀ, ਨਵੀਆਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਦੀ ਅੰਦਰੂਨੀ ਅਤੇ ਆਪਸੀ ਆਵਾਜਾਈ ਬਿਹਤਰ ਹੋਵੇਗੀ, ਵਿਦਿਆਰਥੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ ਆਵਾਜਾਈ ਵਿੱਚ ਆਸਾਨੀ ਮਿਲੇਗੀ ...








