ਰਾਜਪਾਲ ਪੰਜਾਬ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ‘ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ
ਫਾਜ਼ਿਲਕਾ, 06 ਫਰਵਰੀ
ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ 2026 ਨੂੰ ਮਾਨਯੋਗ ਰਾਜਪਾਲ ਪੰਜਾਬ ਜੀ ਫਾਜ਼ਿਲਕਾ ਦੇ ਜੱਟਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ। ਇਸ ਉਪਰੰਤ ਸੰਜੀਵ ਸਿਨੇਮਾ ਫਾਜ਼ਿਲਕਾ ਤੋਂ ਘੰਟਾ ਘਰ ਫਾਜ਼ਿਲਕਾ ਤੱਕ ਪੈਦਲ ਮਾਰਚ ਦੀ ਅਗਵਾਈ ਕਰਨਗੇ|...








