ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 2 ਫਰਵਰੀ :
ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।
ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’
ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀ...








