ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ
ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ।
ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ।
ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤ...








