ਅਨੁਸੂਚਿਤ ਜਾਤੀਆਂ ਲਈ 31.78 ਕਰੋੜ ਰੁਪਏ ਜਾਰੀ—ਡਾ. ਬਲਜੀਤ ਕੌਰ
ਚੰਡੀਗੜ੍ਹ, 15 ਜਨਵਰੀ:
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 6231 ਲਾਭਪਾਤਰੀਆਂ ਨੂੰ 31.78 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਗਰੀਬ ਪਰਿਵਾਰਾਂ ਨੂੰ ਸਿੱਧਾ ਆਰਥਿਕ ਸਹਾਰਾ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਵਚਨਬੱਧ ਹੈ ਅਤੇ ਅਸ਼ੀਰਵਾਦ ਸਕੀਮ ਇਸ ਵਚਨਬੱਧਤਾ ਦਾ ਸਪਸ਼ਟ ਪ੍ਰਤੀਕ ਹੈ, ਜੋ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਤੋਂ ...








