ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 14 ਜਨਵਰੀ 2026:
ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ।
ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ।
ਪੰਜਾਬ ਦੇ ਮਕਾਨ ਉਸਾਰੀ ਅਤੇ ਸ...








