Shadow

Tag: punjabi news

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ, 5 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ। ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ। ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, "ਤੀਜੇ ਪੜਾਅ ਦੇ ਪ੍ਰਸਤਾਵਾ...
ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

local news
ਗੁਰਦਾਸਪੁਰ, 5 ਜੂਨ- ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਜਿਲ੍ਹਾ ਕੌਰਟ ਕੰਪਲੈਕਸ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਹ ਦਿਵਸ ਹਰ ਸਾਲ 5 ਜੂਨ ਨੂੰ ਸਾਰੇ ਵਿਸ਼ਵ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਅਤੇ ਬਟਾਲਾ ਵਿਖੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਮੌਜੂਦ ਸਨ। ਇਹ ਦਿਵਸ ਅੱਜ ਬਹੁਤ ਹੀ ਉਤਸ਼ਾਹ ਅਤੇ ਵਚਨਬੱਧਤਾ ਨਾਲ ਮਨਾਇਆ ਗਿਆ। ਇਸ ਮੌਕੇ ਵਾਤਾਵਰਨ ਦੀ ਸੁਰੱਖਿਆ ਅਤੇ ਹਰਿਆਵਲ ਨੂੰ ਵਧਾਉਣ ਲਈ ਇਹ ਵਿਸ਼ੇਸ਼ ਜਾਗਰੁਕਤਾ ਪ੍ਰੋਗਰਾਮ ਰੱਖਿਆ ਗਿਆ ਅਤੇ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮੂਹ ਜੁਡੀਸ਼ੀਅਲ ਅਫਸਰਾਂ ਦੁਆਰਾ ਪੌਦੇ ਲਗਾਏ ਗਏ।...
ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

local news
ਤਰਨ ਤਾਰਨ, 5 ਜੂਨ :         ਡਿਪਟੀ ਕਮਿਸਨਰ, ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਦੀ  ਰਹਿਨੁਮਾਈ ਅਤੇ ਬਲਾਕ ਖੇਤੀਬਾੜੀ ਅਫ਼ਸਰ ਨੌਸ਼ਹਿਰਾ ਪਨੂੰਆਂ ਡਾ. ਮਲਵਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਨੌਸ਼ਹਿਰਾ ਪੰਨੂਆਂ ਦੇ ਪਿੰਡ ਢੋਟੀਆਂ ਵਿਖੇ ਆਤਮਾ ਸਕੀਮ ਤਹਿਤ ਕਿਸਾਨ ਗੋਸ਼ਟੀ ਅਤੇ ਖੇਤ ਬਚਾਓ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੰਤਵ ਖੇਤ ਦੀ ਜ਼ਮੀਨ ਦੀ ਦੇਖ-ਭਾਲ ਤੇ ਖ਼ਾਦਾਂ ਦੀ ਸੰਤੁਲਿਤ ਵਰਤੋਂ ਅਤੇ ਬਾਸਮਤੀ ਦੀ ਪਨੀਰੀ ਨੂੰ ਬੀਜਣ ਦਾ ਢੰਗ ਅਤੇ ਝੋਨੇ ਦੀ ਫ਼ਸਲ ਦੀਆਂ ਬਿਮਾਰੀਆਂ ਸਬੰਧੀ ਜਾਣਕਾਰੀ  ਦੇਣਾ ਸੀ। ਫਾਰਮ ਸਲਾਹਕਾਰ ਕੇਂਦਰ ਤੋਂ ਆਏ ਡਾ. ਪਰਮਿੰਦਰ ਸਿੰਘ ਨੇ ਝੋਨੇ ਅਤੇ ਬਾਸਮਤੀ ਦੀਆਂ ਕਿਸਮਾਂ ਅਤੇ ਝੋਨੇ ਅਤੇ ਬਾਸਮਤੀ ਵਿੱਚ ਨਦੀਨਾਂ ਦੀ ਰੋਕਥਾਮ, ਬਿਮਾਰੀਆਂ ਅਤੇ ਕੀੜੇ-ਮਕੌੜਿਆਂ ਦੇ ਹਮਲਿਆਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ। ਫਾਰਮਰ ਸਲਾਹਕਾਰ ਕੇਂਦਰ ਵੱਲੋਂ ਡਾ. ਪਰਮਿੰਦਰ ਕੌਰ ਨੇ ਝੋਨੇ ਅਤੇ ਬਾਸਮਤੀ ਵਿੱਚ ਕੀੜੇ-ਮਕੌੜਿਆਂ ਦੀ ਰੋਕਥਾਮ ਲਈ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸੁਖਵ...
ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਨਵਜੋਤ ਕੌਰ ਵੱਲੋਂ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ

local news
ਮਾਨਸਾ, 5 ਜੂਨ:             ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਬਣ ਰਹੀਆਂ ਸੜਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਪੰਜਾਬ ਮੰਡੀ ਬੋਰਡ, ਲੋਕ ਨਿਰਮਾਣ ਵਿਭਾਗ ਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਵਿਕਾਸ ਪ੍ਰੋਜੈਕਟਾਂ ਵਿੱਚ ਬਿਨਾਂ ਵਜ੍ਹਾ ਦੇਰੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸੜਕਾਂ ਦੀ ਹਾਲਤ ਨੂੰ ਤਰਜੀਹੀ ਆਧਾਰ 'ਤੇ ਸੁਧਾਰਿਆ ਜਾਣਾ ਬੇਹੱਦ ਜ਼ਰੂਰੀ ਹੈ ਇਸ ਲਈ ਸਬੰਧਤ ਕਾਰਜਕਾਰੀ ਏਜੰਸੀਆਂ ਨੂੰ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਬੰਧਤ ਅਧਿਕਾਰੀਆਂ ਤੋਂ ਸ਼ਹਿਰਾਂ ਤੇ ਪਿੰਡਾਂ ਵਿੱਚ ਚੱਲ ਰਹੇ ਸੜਕਾਂ ਦੇ ਨਿਰਮਾਣ ਤੇ ਮੁਰੰਮਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਹਰੇਕ ਵਿਕਾਸ ਪ੍ਰੋਜੈਕਟ ਦੀ ਪੰਜਾਬ ਸਰਕਾਰ ਵੱਲੋਂ ਤਿੱਖੀ ਨਿਗਰਾਨੀ ਕੀ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ,ਵਲੰਟੀਅਰਜ਼ ਅਤੇ ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ

local news
ਮਲੋਟ, 05 ਜੂਨ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਵਿੱਚ ਨਸ਼ਿਆਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਪੰਕਜ ਕੁਮਾਰ ਐਸ.ਡੀ.ਐਮ. ਮਲੋਟ ਨੇ  ਹਲਕਾ ਇੰਚਾਰਜਾਂ, ਬਲਾਕ ਕੋਆਰਡੀਨੇਟਰਾਂ, ਵਲੰਟੀਅਰਾਂ, ਪੰਚਾਇਤੀ ਨੁਮਾਇੰਦਿਆਂ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਮਲੋਟ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ  ਦਿੱਤੀ। ਉਹਨਾਂ ਦੱਸਿਆ ਕਿ  ਸਰਕਾਰ ਨਸ਼ਿਆਂ ਦੇ ਖਾਤਮੇ ਲਈ ਜੰਗੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਡੀ.ਐਸ.ਪੀ. ਜਸਪਾਲ ਸਿੰਘ ਨੇ ਕਿਹਾ ਕਿ  ਕਿ ਜੇਕਰ ਤੁਹਾਡੇ ਆਸ—ਪਾਸ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ  ਨੂੰ ਦਿੱਤੀ ਜਾਵੇ ਉਸ ’ਤੇ ਤੁਰੰਤ ਕਾਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ, ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਕਰਨ ਦੇ ਹੁਕਮ

breaking news
ਚੰਡੀਗੜ੍ਹ, 5 ਜੂਨ, 2026- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ (ਪੀ.ਐਸ.ਟੀ.ਸੀ.) ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਵਪਾਰੀਆਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਸੂਬੇ ਦੇ ਵਪਾਰਕ ਮਾਹੌਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਐਲਾਨ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਗਲੇ ਹਫ਼ਤੇ ਤੋਂ ਵਪਾਰੀਆਂ ਨਾਲ ਹੋਣ ਵਾਲੀਆਂ ਮੀਟਿੰਗਾਂ ਦੀ ਨਿੱਜੀ ਤੌਰ 'ਤੇ ਪ੍ਰਧਾਨਗੀ ਕਰਦਿਆਂ  ਸ਼ਿਕਾਇਤ ਨਿਵਾਰਨ ਪ੍ਰਣਾਲੀ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨਗੇ। ਸਮੀਖਿਆ ਮੀਟਿੰਗ ਦੀ ਸ਼ੁਰੂਆਤ ਇੱਕ ਵਿਆਪਕ ਪਾਵਰਪੁਆਇੰਟ ਪੇਸ਼ਕਾਰੀ  ਨਾਲ ਹੋਈ ਜਿਸ ਵਿੱਚ ਪਿਛਲੀਆਂ ਪੀ.ਐਸ.ਟੀ.ਸੀ. ਮੀਟਿੰਗਾਂ ਦੇ ਮਹੱਤਵਪੂਰਨ ਪੱਖ ਅਤੇ ਇਹਨਾਂ ਪਲੇਟਫਾਰਮਾਂ ਰਾਹੀਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਮੌਜੂਦਾ ਸਥਿਤ...
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

Punjab
ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ  ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।” ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

hot news
ਚੰਡੀਗੜ੍ਹ, 05 ਜੂਨ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵ...
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

Crime, hot news, Punjab
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱਕ...
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

hot news
ਚੰਡੀਗੜ੍ਹ, 5 ਜੂਨ:  ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮਤ ਰੱ...