ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ
ਚੰਡੀਗੜ੍ਹ, 1 ਜਨਵਰੀ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਬਜ਼ੁਰਗਾਂ ਲਈ ਰਾਜ-ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੀ ਸ਼ੁਰੂਆਤ 16 ਜਨਵਰੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਤੋਂ ਕੀਤੀ ਜਾਵੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਸਾਲ 1 ਅਕਤੂਬਰ ਨੂੰ ਬਜ਼ੁਰਗਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸੰਦਰਭ ਵਿੱਚ ਪੰਜਾਬ ਸਰਕਾਰ ਵੱਲੋਂ ਸਾਲ 2023 ਤੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਚਲਾਈ ਜਾ ਰਹੀ ਹੈ। ਸਾਲ 2023 ਦੌਰਾਨ ਲਗਾਏ ਗਏ ਕੈਂਪਾਂ ਵਿੱਚ 20,110 ਰਜਿਸਟ੍ਰੇਸ਼ਨ ਹੋਈਆਂ, ਜਿਨ੍ਹਾਂ ਤਹਿਤ ਅੱਖਾਂ, ਕੰਨ-ਨੱਕ-ਗਲਾ (ENT), ਮੋਤੀਆ ਸਰਜਰੀ ਦੀ ਜਾਂਚ, ਐਨਕਾਂ ਦੀ ਵੰਡ, ਪੈਨਸ਼ਨ ਫਾਰਮ, ਸੀਨੀਅਰ ਸਿਟੀਜ਼ਨ ਕਾਰਡ ਅਤੇ ਆਯੁਸ਼ਮਾਨ ...








