Shadow

Tag: punjabi news

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

ਬਾਰਸ਼ ਕਾਰਨ ਹੁਸ਼ਿਆਰਪੁਰ ਮੰਡੀ ਰੇਲਵੇ ਫਾਟਕ ’ਤੇ ਮੁਰੰਮਤ ਕੰਮ ’ਚ ਦੇਰੀ, 2 ਜੂਨ ਤੱਕ ਰਹੇਗਾ ਬੰਦ : ਡਿਪਟੀ ਕਮਿਸ਼ਨਰ

local news
ਹੁਸ਼ਿਆਰਪੁਰ, 31 ਮਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੁਸ਼ਿਆਰਪੁਰ ਮੰਡੀ (ਰੇਲਵੇ ਮੰਡੀ) ਸਥਿਤ ਲੈਵਲ ਕਰਾਸਿੰਗ ਬੀ-50 ਰੇਲਵੇ ਫਾਟਕ ’ਤੇ ਚੱਲ ਰਹੇ ਮੁਰੰਮਤ ਕੰਮ ਨੂੰ ਬਾਰਸ਼ ਕਾਰਨ ਨਿਰਧਾਰਤ ਸਮੇਂ ’ਤੇ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਮੌਸਮ ਦੀ ਵਜ੍ਹਾ ਨਾਲ ਕੁਝ ਤਕਨੀਕੀ ਅਤੇ ਮੁਰੰਮਤ ਸਬੰਧੀ ਕੰਮ ਬਾਕੀ ਹਨ, ਜਿਸ ਨੂੰ ਸੁਰੱਖਿਆ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵੱਧ ਸਮੇਂ ਦੀ ਜ਼ਰੂਰਤ ਹੈ।                 ਉਨ੍ਹਾਂ ਦੱਸਿਆ ਕਿ ਐਸ.ਐਸ.ਈ/ਵਰਕਸ/ਜਲੰਧਰ ਕੈਂਟ ਉਤਰੀ ਰੇਲਵੇ ਦੇ ਸਬੰਧਤ ਅਧਿਕਾਰੀਆਂ ਅਨੁਸਾਰ ਫਾਟਕ ’ਤੇ ਜ਼ਰੂਰੀ ਮੁਰੰਮਤ ਕੰਮ ਜਾਰੀ ਹਨ ਅਤੇ ਯਾਤਰੀਆਂ ਅਤੇ ਆਮ ਜਨਤਾ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੇਵਲ ਕਰਾਸਿੰਗ ਬੀ-50 ਨੂੰ ਹੁਣ 2 ਜੂਨ 2026 ਤੱਕ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਮੁਰੰਮਤ ਕੰਮ ਪੂਰਾ ਹੋਣ ਉਪਰੰਤ ਹੀ ਫਾਟਕ ਨੂੰ ਆਵਾਜਾਈ ਲਈ ਖੋਲ੍ਹਿਆ ਜਾਵੇਗਾ।           ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੇਲਵੇ ਵਿਭਾਗ ਵਲੋਂ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਜ਼ਰੂਰੀ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਹੋਣ ਵਾ...
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਇਤਿਹਾਸਕ ਫੈਸਲਾ : ਡਾ. ਰਾਜ ਕੁਮਾਰ ਚੱਬੇਵਾਲ

local news
ਹੁਸ਼ਿਆਰਪੁਰ, 31 ਮਈ : ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਕਿ ਪੰਜਾਬ ਮੰਤਰੀ ਮੰਡਲ ਵੱਲੋਂ ਸੂਬੇ ਦੇ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੀ ਭਲਾਈ ਲਈ ਇਤਿਹਾਸਿਕ ਫ਼ੈਸਲਾ ਲਿਆ ਹੈ ਜੋ ਇਨ੍ਹਾਂ ਕਰਮਚਾਰੀਆਂ ਦੇ ਸੁਨਹਿਰੇ ਭਵਿੱਖ ਲਈ ਮੀਲ ਪੱਥਰ ਸਾਬਤ ਹੋਵੇਗਾ। ਪੰਜਾਬ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰੀਆਂ ਵੱਲ ਰਾਹ ਪ੍ਰਦਾਨ ਕਰਨ ਦੀ ਵੱਡੀ ਪਹਿਲਕਦਮੀ ਹੈ। ਉਨ੍ਹਾਂ  ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਹੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਹੈ ਜਿਸ ਲੜੀ ਵਿੱਚ ਇਹ ਹਜ਼ਾਰਾਂ ਮੁਲਾਜ਼ਮਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ ਵੱਲ ਕਦਮ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਪੱਖੀ ਨਵੇਂ ਕਾਨੂੰਨਾਂ ਨੂੰ ਝੰਡੀ ਨਾਲ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਸਿੱਧਾ ਰਾਬਤਾ ਹੋਵ...
ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਹਜਾਰਾਂ ਮੁਲਾਜ਼ਮਾਂ ਦਾ ਭਵਿੱਖ ਕੀਤਾ ਸੁਰੱਖਿਅਤ : ਬ੍ਰਮ ਸ਼ੰਕਰ ਜਿੰਪਾ

local news
ਹੁਸ਼ਿਆਰਪੁਰ, 31 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਸਰਕਾਰ ਵੱਲੋਂ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਦੇ ਪੱਖ ਵਿਚ ਲਏ ਇਤਿਹਾਸਿਕ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਕਦਮ ਹਜ਼ਾਰਾਂ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਦੀ ਗਵਾਹੀ ਭਰੇਗਾ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਇੱਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਵਜ਼ਾਰਤ ਵੱਲੋਂ 65 ਹਜ਼ਾਰ ਤੋਂ ਵੱਧ ਆਊਟਸੋਰਸ, ਠੇਕਾ, ਡੇਲੀ ਵੇਜ ਅਤੇ ਹੋਰ ਅਸਥਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਮੁੱਢ ਬੰਨਿਆ ਹੈ। ਉਨ੍ਹਾਂ ਕਿਹਾ ਕਿ ਠੇਕਾ ਆਧਾਰਿਤ ਮੁਲਾਜਮਾ ਦੀ ਚਿਰੋਕਲੀ ਮੰਗ ਸੀ ਕਿ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾਵੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ 65 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਬਾਂਹ ਫੜੀ ਹੈ ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਸੂਬਾ ਸਰਕਾਰ ਮੁਲਾਜ਼ਮ ਵਰਗ ਦੇ ਹਿੱਤਾਂ ਦੀ ਪਹਿਰੇਦਾਰ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰੀ ਸਿਸਟਮ ਹੇਠ ਕੰਮ ਕਰ ਰਹੇ ਕਰਮਚਾਰੀਆਂ ਨੂੰ ਹੁਣ ਸਿੱਧੇ ਸਰਕਾਰੀ ਪ੍ਰਬੰਧ ਹੇਠ ਲਿਆਉਣ ਅਤੇ ਉਨ੍ਹਾਂ ਨੂੰ ਰੈਗੂਲਰ ਨੌਕਰ...
ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ 2026: ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

local news
ਸ੍ਰੀ ਅਨੰਦਪੁਰ ਸਾਹਿਬ 31 ਮਈ: ਪੰਜਾਬ ਸਰਕਾਰ ਵੱਲੋਂ ਬਾਰਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ "ਬ੍ਰਾਈਟ ਮਾਈਂਡਜ਼ ਪੰਜਾਬ 2026" ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮਹੱਤਵਪੂਰਨ ਸਮਾਗਮ 1 ਜੂਨ 2026 ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਰਾਸਤ-ਏ-ਖਾਲਸਾ ਆਡੀਟੋਰੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਪ੍ਰੇਮ ਕੁਮਾਰ ਮਿੱਤਲ, ਡਾਇਟ ਰੂਪਨਗਰ ਦੀ ਪ੍ਰਿੰਸੀਪਲ ਮੋਨਿਕਾ ਭੁਟਾਨੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਿੰਸੀਪਲ ਇੰਦਰਜੀਤ ਸਿੰਘ ਵੱਲੋਂ ਵੱਖ-ਵੱਖ ਕਮੇਟੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਅਧਿਕਾਰੀਆਂ ਨੇ ਸਮਾਗਮ ਨੂੰ ਸੁਚਾਰੂ ਅਤੇ ਸਫਲ ਬਣਾਉਣ ਲਈ ਹਰ ਪੱਖ ਤੋਂ ਪੂਰੀ ਤਿਆਰੀ ਯਕੀਨੀ ਬਣਾਈ ਹੈ। ਪ੍ਰੇਮ ਕੁਮਾਰ ਮਿੱਤਲ ਅਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ ’ਤੇ ...
43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

43.46 ਕਰੋੜ ਦੀ ਲਾਗਤ ਨਾਲ 67 ਪਿੰਡਾਂ ਨੂੰ ਸ਼ੁੱਧ ਜਲ ਸਪਲਾਈ ਦੇਣ ਦੀ ਯੋਜਨਾ 1 ਜੂਨ ਨੂੰ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਹੋਵੇਗੀ ਸਮਰਪਿਤ – ਹਰਜੋਤ ਸਿੰਘ ਬੈਂਸ

hot news
ਨੰਗਲ 31 ਮਈ — ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਸਾਫ਼ ਅਤੇ ਸੁਰੱਖਿਅਤ ਪੀਣਯੋਗ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਬਲਾਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ 67 ਪਿੰਡਾਂ ਲਈ ਨਹਿਰੀ ਪਾਣੀ ਆਧਾਰਿਤ ਆਧੁਨਿਕ ਜਲ ਸਪਲਾਈ ਸਕੀਮ ਦਾ ਉਦਘਾਟਨ 1 ਜੂਨ ਨੂੰ ਕੀਤਾ ਜਾਵੇਗਾ। ਲਗਭਗ 43.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਹ ਸਕੀਮ 13 ਐਮ.ਐਲ.ਡੀ. ਸਮਰੱਥਾ ਵਾਲੀ ਹੈ, ਜੋ ਇਲਾਕੇ ਦੇ ਪੇਂਡੂ ਵਸਨੀਕਾਂ ਲਈ ਪਾਣੀ ਦੀ ਕਮੀ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਇਹ ਯੋਜਨਾ ਖੇਤਰ ਦੇ ਵਿਕਾਸ ਵਿੱਚ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਲੋਕ ਅਰਪਣ ਕਰਨ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵਿਸ਼ੇਸ਼ ਤੌਰ ‘ਤੇ 1 ਜੂਨ ਨੂੰ ਨੰਗਲ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਯੋਜਨਾਵਾਂ ਪਿੰਡਾਂ ਦੇ ਜੀਵਨ ਮਿਆਰ ਨੂੰ ਉੱ...
ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

ਲੰਬੀ ਹਲਕੇ ਲਈ ਲਗਭਗ 25 ਹਜ਼ਾਰ ਫੂਡ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ : ਖੁੱਡੀਆਂ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 31 ਮਈ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਚਲਾਈ ਜਾ ਰਹੀ “ਮੇਰੀ ਰਸੋਈ” ਸਕੀਮ ਤਹਿਤ ਨੀਲੇ ਕਾਰਡ ਧਾਰਕ ਪਰਿਵਾਰਾਂ ਨੂੰ ਹਰ ਮਹੀਨੇ ਕਣਕ ਸਮੇਤ ਫੂਡ ਕਿੱਟ ਪ੍ਰਦਾਨ ਕੀਤੀ ਜਾਵੇਗੀ। ਇਸ ਉਪਰਾਲੇ ਦਾ ਮਕਸਦ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜੀਂਦੀ ਪੋਸ਼ਟਿਕ ਸਮੱਗਰੀ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਬੀ ਹਲਕੇ ਲਈ ਭੇਜੀਆਂ ਗਈਆਂ ਕਿੱਟਾਂ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਦੀ ਵੰਡ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਦੱਸਿਆ ਕਿ ਖੁੱਡੀਆਂ ਗੁਲਾਬ ਸਿੰਘ ਲਈ 404 ਕਿੱਟਾਂ ਅਤੇ ਖੁੱਡੀਆਂ ਮਹਾ ਸਿੰਘ ਲਈ 263 ਕਿੱਟਾਂ ਪ੍ਰਾਪਤ ਹੋਈਆਂ ਹਨ। ਸ. ਖੁੱਡੀਆਂ ਨੇ ਦੱਸਿਆ ਕਿ ਫੂਡ ਕਿੱਟ ਵਿੱਚ ਕਣਕ ਦੇ ਨਾਲ-ਨਾਲ ਹੋਰ ਜ਼ਰੂਰੀ ਰਾਸ਼ਨ ਸਮੱਗਰੀ ਵੀ ਸ਼ਾਮਲ ਕੀਤੀ ਗਈ ਹੈ, ਜਿਸ ਵਿੱਚ 2 ਕਿਲੋ ਮਾਹ ਛੋਲਿਆਂ ਦੀ ਦਾਲ, 2 ਕਿਲੋ ਚੀਨੀ, 1 ਕਿਲ...
ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

Crime, hot news
ਚੰਡੀਗੜ੍ਹ, 31 ਮਈ: ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।" ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਪਿੰਡਾਂ ਨੂੰ ਉਹ ਸੜਕਾਂ ਦੇ ਰਹੇ ਹਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਦਹਾਕਿਆਂ ਤੱਕ ਵਾਂਝੇ ਰੱਖਿਆ ਗਿਆ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਲਹਿਰਾਗਾਗਾ ਖੇਤਰ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਨੀਂਹ ਪੱਥਰ ਰੱਖੇ। ਇਹ ਪ੍ਰੋਜੈਕਟ ਪੇਂਡੂ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਸਥਾਨਕ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਅਹਿਮ ਸਾਬਤ ਹੋਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਸੁਰੱਖਿਆ ਖ਼ਤਰਿਆਂ ਨੂੰ ਖ਼ਤਮ ਕਰਨਾ, ਪੇਂਡੂ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨਾ ਅਤੇ ਹਜ਼ਾਰਾਂ ਪਿੰਡ ਵਾਸੀਆਂ ਲਈ ਹਰ ਮੌਸਮ ਵਿੱਚ ਆਵਾਜਾਈ ਨੂੰ ਸੁਖਾਲਾ ਬਣਾਉਣਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਜ਼ਨ ਬਾਰੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਸੂਬੇ ਭਰ ਵਿੱਚ ਲਗਭਗ 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਕੇ ਪੇਂਡੂ ਪੰਜਾਬ ਦੀ ਨੁਹਾਰ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਿੰਡਾਂ ਨੂੰ ਬਿਹਤਰ ਸੰਪਰਕ ਅਤੇ ਬੁਨਿਆਦੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜੋ ਦਹਾਕਿਆਂ ਤੋਂ ਅਣਗੌਲੇ ਸਨ। ...
ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,927 ਹੋ ਗਈਆਂ। ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਲੋਕ,...
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 31 ਮਈ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ 'ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ ਟੀਚੇ ਤਹਿਤ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਉਣਾ ਅਤੇ ਇਸ ਪੁਰਾਤਨ ਧਾਰਨਾ ਨੂੰ ਬਦਲਣਾ ਦੇਣਾ ਹੈ ਕਿ ਮਿਆਰੀ ਸਿੱਖਿਆ ਸਿਰਫ਼ ਵਿਦੇਸ਼ਾਂ ਵਿੱਚ ਹੀ ਮਿਲ ਸਕਦੀ ਹੈ।ਕੌਮੀ ਸਿੱਖਿਆ ਰੈਂਕਿੰਗ ਵਿੱਚ ਕੇਰਲ ਨੂੰ ਪਛਾੜ ਕੇ ਪੰਜਾਬ ਵੱਲੋਂ ਵੱਡੀ ਪੁਲਾਂਘ ਪੁੱਟਣ, ਬੋਰਡ ਟੌਪਰਾਂ ਵਿੱਚ ਲੜਕੀਆਂ ਦੇ ਵਧਦੇ ਦਬਦਬੇ ਅਤੇ ਜੇ.ਈ.ਈ. ਮੇਨ ਵਿੱਚ ਸਰਕਾਰੀ ਸਕੂਲਾਂ ਦੇ 359 ਵਿਦਿਆਰਥੀਆਂ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ 'ਸਿੱਖਿਆ ਕ੍ਰਾਂਤੀ' ਦੇ ਜ਼ਮੀਨੀ ਪੱਧਰ 'ਤੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਅੱਜ ਇੱਥੇ ਟੈਗੋਰ ਥੀਏਟਰ ਵਿਖੇ 'ਸਿਤਾਰੇ ਜ਼ਮੀਨ ਤੇ' ਪ੍ਰੋਗਰਾਮ ਦੌਰਾਨ 8ਵੀਂ, 10ਵੀਂ ਅਤੇ 12ਵੀਂ ਜਮਾਤ ਵਿੱਚ ਸਾਰੇ ਜ਼ਿਲ੍ਹਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰ...