ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 18 ਫਰਵਰੀ, 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।
ਉਨ੍ਹਾਂ...








