ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਦਿਨਾਂਕ 09.12.2025 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ।
ਇਹ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ Para Legal Volunteers (PLVs) ਵੱਲੋਂ ...








