ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 22.66 ਕਰੋੜ ਦੀ ਰਕਮ ਜਾਰੀ — ਡਾ. ਬਲਜੀਤ ਕੌਰ
ਚੰਡੀਗੜ੍ਹ, 27 ਨਵੰਬਰ:
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4443 ਲਾਭਪਾਤਰੀਆਂ ਲਈ 22.66 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ।
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਅਧੀਨ ਜਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸਮੇਤ ਸੂਬੇ ਦੇ 15 ਜਿਲ੍ਹਿਆਂ ਤੋਂ ਕੁੱਲ 4443 ਯੋਗ ਦਰਖ਼ਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਨੂੰ ਕਵਰ ਕਰਨ ਲਈ ਇਹ ਰਕਮ ਜਾਰੀ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰਕਮ ਨਾਲ ਜਿਲ੍ਹਾ ਅੰਮ੍ਰਿਤਸਰ ਦੇ 1297, ਬਰਨਾਲਾ ਦੇ 18, ਬਠਿੰਡਾ ਦੇ 138, ਫਿਰੋਜ਼ਪੁਰ ਦੇ 748, ਗੁਰਦਾਸਪੁਰ ਦੇ 394, ਹੁਸ਼ਿਆਰਪੁਰ ਦੇ 105, ਜਲੰਧਰ ਦੇ 470, ਮਾਨਸਾ ਦੇ 309, ਸ੍ਰੀ ਮੁਕਤਸਰ ਸਾਹਿਬ ਦੇ 239, ਪਟਿ...




