ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 12 ਅਹਿਮ ਸ਼੍ਰੇਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ
ਚੰਡੀਗੜ੍ਹ, 28 ਨਵੰਬਰ:
ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰ...








