ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ
ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ:
ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ।
'ਰੰਗਰੇਟਾ ਗੁਰੂ ਕਾ ਬੇਟਾ' ਭਾਈ ਜੈਤਾ ਜੀ ਨੂੰ ਸਮਰਪਿਤ ਸਥਾਨ ਤੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਨੌਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਮਨੁੱਖਤਾ ਦੇ ਇਤਿਹਾਸ ਵਿੱਚ ਸਰਭਉੱਚ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਦੂਜੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।
ਸਦਨ ਵਿੱਚ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਚੀਮਾ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀ ਦੀ ਵਿਲੱਖਣ ਪਰੰਪਰਾ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਚਾਰ ਪੀੜ੍ਹੀਆਂ ਤੱਕ ਚੱਲੀ ਕੁਰਬਾਨੀ ਨੂੰ ਯਾਦ ਕੀਤਾ ਜਿਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿ...








