350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ:
ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ।
23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ...







