ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵਾਂਗੇ-ਮੁੱਖ ਮੰਤਰੀ
*ਚੰਡੀਗੜ੍ਹ, 22 ਨਵੰਬਰ*
ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।
ਅੱਜ ਇੱਥੇ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦੀ ਅਗਵਾਈ ਵਾ...







