ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ
ਚੰਡੀਗੜ੍ਹ, 15 ਨਵੰਬਰ :
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬਾ ਸਰਕਾਰ ਨੇ ਨੋਡਲ ਵਿਭਾਗ ਨਿਯੁਕਤ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਦੁਪਿਹਰ 12 ਵਜੇ ਤੋਂ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ। ਸ਼ਾਮੀ 5 ਵਜੇ ਵਿਰਾਸਤ-ਏ-ਖਾਲਸਾ ਵਿਖੇ ਡਰੋਨ ਸ਼ੋਅ ਹੋਵੇਗਾ ਅਤੇ 6 ਵਜੇ ਮੁੱਖ ਪੰਡਾਲ ਵਿੱਚ ਕਥਾ ਅਤੇ ਕ...








