ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾ...








