ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ
ਚੰਡੀਗੜ੍ਹ/ ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ:
ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ 'ਵ੍ਹਾਈਟ ਸਿਟੀ' ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ 'ਤੇ ਨਿਕਲੇ ਹਾਂ। ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ। ਪ...








