ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ
ਫ਼ਰੀਦਕੋਟ, 11 ਨਵੰਬਰ ( )
ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਆਪਣੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਇਹ ਜਾਣਕਾਰੀ ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਨੇ ਦਿੱਤੀ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਭਲਾਈ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਕੰਮ ਕਰ ਰਹੀਆਂ ਪੈਟ ਸ਼ਾਪਸ ਅਤੇ ਡਾਗ ਬਰੀਡਿੰਗ ਸੈਂਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ, ਤਾਂ ਜੋ ਪਸ਼ੂਆਂ ਦੀ ਸੰਭਾਲ, ਖੁਰਾਕ, ਵੈਕਸੀਨੇਸ਼ਨ, ਰਿਹਾਇਸ਼ ਅਤੇ ਸੰਕਟ ਸਮੇਂ ਉਪਲਬਧ ਸਹੂਲਤਾਂ ਨੂੰ ਨਿਯਮਬੱਧ ਅਤੇ ਪ੍ਰਮਾਣਿਤ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ।
ਡਾ. ਮੱਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ 'ਤੇ ਕਮੇਟੀਆਂ ਦਾ ਗਠਨ ਕਰ ਦਿ...








