Shadow

Tag: punjabi news

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 129ਵਾਂ ਦਿਨ: ਪੰਜਾਬ ਪੁਲਿਸ ਵੱਲੋਂ 438 ਥਾਈਂ ਛਾਪੇਮਾਰੀ; 156 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 29 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 129ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 438 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 129ਵੇਂ ਦਿਨ ਪੁਲਿਸ ਟੀਮਾਂ ਨੇ 156 ਵਿਅਕਤੀਆਂ ਨੂੰ 1 ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,553 ਹੋ ਗਈਆਂ। ਇਸ ਤੋਂ ਇਲਾਵਾ 96 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 09 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕ...
ਵਿਨੇਸ਼ ਫੋਗਾਟ ਖਿਲਾਫ਼ ਸੁਪਰੀਮ ਕੋਰਟ ਪੁੱਜਿਆ ਕੁਸ਼ਤੀ ਮਹਾਸੰਘ! ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

ਵਿਨੇਸ਼ ਫੋਗਾਟ ਖਿਲਾਫ਼ ਸੁਪਰੀਮ ਕੋਰਟ ਪੁੱਜਿਆ ਕੁਸ਼ਤੀ ਮਹਾਸੰਘ! ਦਿੱਲੀ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ

Sports
ਨਵੀਂ ਦਿੱਲੀ: ਭਾਰਤੀ ਕੁਸ਼ਤੀ ਸੰਘ (WFI) ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਏਸ਼ੀਅਨ ਖੇਡਾਂ 2026 ਦੇ ਚੋਣ ਟਰਾਇਲਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਜਸਟਿਸ ਪੀ.ਐਸ. ਨਰਸਿਮਹਾ ਅਤੇ ਆਲੋਕ ਅਰਾਧੇ ਦੀ ਬੈਂਚ ਦੇ ਸਾਹਮਣੇ ਹੋਣ ਦੀ ਉਮੀਦ ਹੈ। ਹਾਈ ਕੋਰਟ ਦੇ ਇੱਕ ਡਿਵੀਜ਼ਨ ਬੈਂਚ ਨੇ 22 ਮਈ ਨੂੰ ਵਿਨੇਸ਼ ਫੋਗਾਟ ਨੂੰ ਆਉਣ ਵਾਲੇ ਏਸ਼ੀਆਈ ਖੇਡਾਂ ਦੇ ਟਰਾਇਲਾਂ ਵਿੱਚ ਹਿੱਸਾ ਲੈਣ ਲਈ ਹਰੀ ਝੰਡੀ ਦੇ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ WFI ਦੀ ਚੋਣ ਨੀਤੀ ਪੱਖਪਾਤੀ ਅਤੇ ਬਾਹਰ ਕੱਢਣ ਵਾਲੀ ਸੀ ਕਿਉਂਕਿ ਇਸ ਨੇ ਵਿਨੇਸ਼ ਵਰਗੀ ਨਾਮਵਰ ਖਿਡਾਰਣ 'ਤੇ ਵਿਚਾਰ ਕਰਨ ਦੀ ਗੁੰਜਾਇਸ਼ ਨਹੀ ਸੀ, ਜੋ ਜਣੇਪਾ ਛੁੱਟੀ (ਮਾਂ ਬਣਨ ਦੇ ਬ੍ਰੇਕ ਤੋਂ ਬਾਅਦ) ਤੋਂ ਵਾਪਸ ਆ ਰਹੀ ਸੀ। ਹਾਈ ਕੋਰਟ ਨੇ ਜ਼ੋਰ ਦੇ ਕੇ ਕਿਹਾ ਕਿ ਕਾਨੂੰਨ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਣੇਪਾ ਵਿਨੇਸ਼ ਵਰਗੀਆਂ ਮਹਿਲਾ ਐਥਲੀਟਾਂ ਨੂੰ ਖੇਡ ਤੋਂ ਬਾਹਰ ਕਰਨ ਦਾ ਆਧਾਰ ਨਾ ਬਣੇ। ਹਾਈ ਕੋਰਟ ਨੇ ਇਹ ਵੀ ਜ਼ੋਰ ਦਿੱਤ...
ਲੀਚੀ ਖਾਣਾ ਪਸੰਦ ਹੈ? ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਜਾਣੋ ਇੱਕ ਦਿਨ ‘ਚ ਕਿੰਨੀ ਲੀਚੀ ਖਾਣਾ ਸਹੀਂ?

ਲੀਚੀ ਖਾਣਾ ਪਸੰਦ ਹੈ? ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਜਾਣੋ ਇੱਕ ਦਿਨ ‘ਚ ਕਿੰਨੀ ਲੀਚੀ ਖਾਣਾ ਸਹੀਂ?

health
Health:-    ਤਰਬੂਜ ਅਤੇ ਅੰਬ ਦੇ ਨਾਲ ਮਿੱਠੀ ਲੀਚੀ ਇੱਕ ਅਜਿਹਾ ਫਲ ਹੈ ਜੋ ਗਰਮੀਆਂ ਦੇ ਮੌਸਮ ਵਿੱਚ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਦਾ ਹੈ। ਇਹ ਗਰਮੀਆਂ ਦਾ ਫਲ ਨਾ ਸਿਰਫ਼ ਸੁਆਦੀ ਹੁੰਦਾ ਹੈ ਬਲਕਿ ਪੌਸ਼ਟਿਕ ਤੱਤਾਂ ਨਾਲ ਭਰਪੂਰ ਵੀ ਹੁੰਦਾ ਹੈ। ਲੀਚੀ ਵਿਟਾਮਿਨ ਸੀ, ਫਾਈਬਰ, ਪੋਟਾਸ਼ੀਅਮ ਅਤੇ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦੀ ਹੈ। ਇਹ ਸਰੀਰ ਨੂੰ ਹਾਈਡ੍ਰੇਟ ਰੱਖਣ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਵਿੱਚ ਮਦਦ ਕਰਦੀ ਹੈ। ਇਹੀ ਕਾਰਨ ਹੈ ਕਿ 8 ਤੋਂ 80 ਸਾਲ ਤੱਕ ਦੇ ਹਰ ਉਮਰ ਦੇ ਲੋਕ ਗਰਮੀਆਂ ਵਿੱਚ ਲੀਚੀ ਖਾਣਾ ਪਸੰਦ ਕਰਦੇ ਹਨ। ਲੀਚੀ ਖਾਂਦੇ ਸਮੇਂ ਕੀ ਧਿਆਨ ਵਿੱਚ ਰੱਖਣਾ? ਪਰ ਕੀ ਤੁਸੀਂ ਜਾਣਦੇ ਹੋ ਕਿ ਲੀਚੀ ਦਾ ਜ਼ਿਆਦਾ ਸੇਵਨ ਤੁਹਾਡੀ ਸਿਹਤ ਲਈ ਨੁਕਸਾਨਦੇਹ ਹੋ ਸਕਦਾ ਹੈ? ਖਾਸ ਕਰਕੇ ਜੇਕਰ ਤੁਸੀਂ ਖਾਲੀ ਪੇਟ ਲੀਚੀ ਖਾਂਦੇ ਹੋ ਜਾਂ ਇੱਕ ਵਾਰ ਵਿੱਚ ਬਹੁਤ ਜ਼ਿਆਦਾ ਸੇਵਨ ਕਰਦੇ ਹੋ, ਤਾਂ ਇਸਦਾ ਤੁਹਾਡੇ ਸਰੀਰ 'ਤੇ ਬਹੁਤ ਮਾੜਾ ਪ੍ਰਭਾਵ ਪੈ ਸਕਦਾ ਹੈ। ਮਾਹਿਰਾਂ ਅਨੁਸਾਰ, ਲੀਚੀ ਵਿੱਚ ਕੁਝ ਕੁਦਰਤੀ ਮਿਸ਼ਰਣ ਹੁੰਦੇ ਹਨ ਜੋ ਸਿੱਧੇ ਤੌਰ 'ਤੇ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਪ੍ਰ...
ਨਵੇਂ ਅਗਾਜ਼ ਵੱਲ ਵਧੇ ਇਹ ਚਰਚਿਤ ਪਾਲੀਵੁੱਡ ਨਿਰਦੇਸ਼ਕ, ਇਸ ਹਿੰਦੀ ਫ਼ਿਲਮ ਦਾ ਕਰਨਗੇ ਨਿਰਦੇਸ਼ਨ

ਨਵੇਂ ਅਗਾਜ਼ ਵੱਲ ਵਧੇ ਇਹ ਚਰਚਿਤ ਪਾਲੀਵੁੱਡ ਨਿਰਦੇਸ਼ਕ, ਇਸ ਹਿੰਦੀ ਫ਼ਿਲਮ ਦਾ ਕਰਨਗੇ ਨਿਰਦੇਸ਼ਨ

enterinment news
ਪੰਜਾਬੀ ਫ਼ਿਲਮ ਉਦਯੋਗ ਵਿਚ ਬਤੌਰ ਨਿਰਦੇਸ਼ਕ ਵਿਲੱਖਣ ਪਹਿਚਾਣ ਸਥਾਪਿਤ ਕਰਨ ਵਿਚ ਸਫ਼ਲ ਰਹੇ ਹਨ, ਨੌਜਵਾਨ ਅਤੇ ਪ੍ਰਤਿਭਾਵਾਨ ਫ਼ਿਲਮਕਾਰ ਮਨਜੋਤ ਸਿੰਘ। ਜੋ ਹੁਣ ਬਾਲੀਵੁੱਡ ਵਿਚ ਵੀ ਇਕ ਨਵੇਂ ਸਫ਼ਰ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਜਿੰਨਾਂ ਵੱਲੋਂ ਆਰੰਭੀ ਗਈ ਇਸ ਨਵੀਂ ਪਾਰੀ ਦਾ ਹੀ ਪ੍ਰਗਟਾਵਾ ਕਰਵਾਉਣ ਜਾ ਰਹੀ ਹੈ। ਉਨਾਂ ਦੀ ਪਲੇਠੀ ਅਤੇ ਡਾਇਰੈਕਟੋਰੀਅਲ ਹਿੰਦੀ ਫ਼ਿਲਮ 'ਜੀਨਾ ਇਸੀ ਕਾ ਨਾਮ ਹੈ', ਜੋ ਬੀਤੀ ਸ਼ਾਮ ਕਰ ਦਿੱਤੀ ਗਈ ਰਸਮੀ ਅਨਾਊਂਸਮੈਂਟ ਦੇ ਬਾਅਦ ਅੱਜ ਸ਼ੂਟਿੰਗ ਪੜ੍ਹਾਅ ਵੱਲ ਵਧ ਚੁੱਕੀ ਹੈ। ਪੰਜਾਬੀ ਫ਼ਿਲਮ 'ਖੜ੍ਹਕ ਸਿੰਘ' ਨੂੰ ਲੈ ਕੇ ਵੀ ਖਾਸੀ ਸੁਰਖੀਆਂ ਬਣੇ ਹੋਏ ਹਨ ਪੰਜਾਬੀ ਸਕ੍ਰੀਨ ਐਂਟਰਟੇਨਮੈੰਟ ਦੇ ਬੈਨਰ ਹੇਠ ਬਣਾਈ ਅਤੇ ਪੇਸ਼ ਕੀਤੀ ਜਾ ਰਹੀ ਇਹ ਅਰਥ-ਭਰਪੂਰ ਫ਼ਿਲਮ, ਜਿਸ ਦਾ ਨਿਰਮਾਣ ਰੇਣੁਕਾ ਮਹੇਸ਼ ਸਾਗਰ ਕਰ ਰਹੇ। ਜਦਕਿ ਨਿਰਦੇਸ਼ਨ ਕਮਾਂਡ ਮਨਜੋਤ ਸਿੰਘ ਸੰਭਾਲਣਗੇ, ਜੋ ਇੰਨੀ ਦਿਨੀ ਅਪਣੀ ਪੰਜਾਬੀ ਫ਼ਿਲਮ 'ਖੜ੍ਹਕ ਸਿੰਘ' ਨੂੰ ਲੈ ਕੇ ਵੀ ਖਾਸੀ ਸੁਰਖੀਆਂ ਅਤੇ ਸਲਾਹੁਤ ਦਾ ਕੇਂਦਰ ਬਿੰਦੂ ਬਣੇ ਹੋਏ ਹਨ। ਜਿੰਨਾਂ ਦੀ ਬੇਹਤਰੀਣ ਨਿਰਦੇਸ਼ਨ ਸਮਰੱਥਾ ਦਾ ਮੁਲਾਂਕਣ ਕਰਦੀ ਇਹ ਪ੍ਰਭਾਵਪੂਰਨ ਫ਼...
ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ  ਬਜ਼ੁਰਗਾਂ ਨਾਲ ਬਿਤਾਇਆ ਸਮਾਂ

ਮੇਰਾ ਯੁਵਾ ਭਾਰਤ ਵਲੰਟੀਅਰਾਂ ਨੇ ਬਿਰਧ ਘਰ ਤਰਨ ਤਾਰਨ ਵਿਖੇ ਬਜ਼ੁਰਗਾਂ ਨਾਲ ਬਿਤਾਇਆ ਸਮਾਂ

local news
ਤਰਨ ਤਾਰਨ, 29 ਮਈ :         ਮੇਰਾ ਯੁਵਾ  ਭਾਰਤ, ਤਰਨ ਤਾਰਨ ਦੇ ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਜਸਲੀਨ ਕੌਰ ਦੀ ਦੇਖ-ਰੇਖ ਹੇਠ ਬਿਰਧ ਘਰ, ਤਰਨ ਤਾਰਨ ਵਿਖੇ ਆਯੋਜਿਤ ਅਨੁਭਵ ਸਿੱਖਿਆ ਪ੍ਰੋਗਰਾਮ ਵਿੱਚ ਸਰਗਰਮੀ ਨਾਲ ਭਾਗ ਲਿਆ। ਇਸ ਪ੍ਰੋਗਰਾਮ ਦਾ ਮਕਸਦ ਨੌਜਵਾਨਾਂ ਵਿੱਚ ਸੰਵੇਦਨਸ਼ੀਲਤਾ, ਦਇਆ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ।ਦੌਰੇ ਦੌਰਾਨ ਵਲੰਟੀਅਰਾਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ, ਉਨ੍ਹਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਜੀਵਨ ਕਹਾਣੀਆਂ ਸੁਣੀਆਂ ਅਤੇ ਆਪਣੇ ਅਨੁਭਵ ਸਾਂਝੇ ਕੀਤੇ। ਇਸ ਨਾਲ ਇਕ ਪਿਆਰ ਭਰਿਆ ਅਤੇ ਸਹਿਯੋਗੀ ਮਾਹੌਲ ਤਿਆਰ ਹੋਇਆ।ਵਲੰਟੀਅਰਾਂ ਨੇ ਬਜ਼ੁਰਗਾਂ ਨੂੰ ਭੋਜਨ ਪਰੋਸਣ ਵਿੱਚ ਵੀ ਸਹਾਇਤਾ ਕੀਤੀ ਅਤੇ ਉਨ੍ਹਾਂ ਦੀ ਦੇਖਭਾਲ ਅਤੇ ਸੁਵਿਧਾ ਦਾ ਖਿਆਲ ਰੱਖਿਆ। ਇਸ ਅਨੁਭਵ ਨੇ ਉਨ੍ਹਾਂ ਨੂੰ ਬਜ਼ੁਰਗਾਂ ਪ੍ਰਤੀ ਆਦਰ, ਸੇਵਾ ਅਤੇ ਸੰਵੇਦਨਸ਼ੀਲਤਾ ਦਾ ਮਹੱਤਵ ਸਮਝਾਇਆ।ਇਹ ਪਹਿਲ ਵਲੰਟੀਅਰਾਂ ਲਈ ਇਕ ਮਹੱਤਵਪੂਰਨ ਸਿੱਖਿਆਤਮਕ ਅਨੁਭਵ ਸਾਬਤ ਹੋਈ ਅਤੇ ਨਾਲ ਹੀ ਬਿਰਧ ਘਰ ਦੇ ਨਿਵਾਸੀਆਂ ਲਈ ਖੁਸ਼ੀ ਅਤੇ ਆਪਣੇਪਨ ਦਾ ਕਾਰਨ ਬਣੀ। ਇਹ ਪ੍ਰੋਗਰਾਮ ਮੇਰਾ ਯੁਵਾ ...
ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

local news
ਹੁਸ਼ਿਆਰਪੁਰ, 29 ਮਈ : ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ  30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲ, ਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ। ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ 2026 ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 4 ਜੂਨ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 5 ਜੂਨ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਹ...
ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ

ਸਿਵਲ ਹਸਪਤਾਲ ਦੇ ਸਹਿਯੋਗ ਨਾਲ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੰਤ ਸਹਾਰਾ ਇੰਸੀਟਿਊਟਆਫ ਨਰਸਿੰਗ, ਸ੍ਰੀ ਮੁਕਤਸਰ

local news
ਸ੍ਰੀ ਮੁਕਤਸਰ ਸਾਹਿਬ, 29 ਮਈ  ਸ੍ਰੀਮਤੀ ਜਸਵਿੰਦਰ ਸ਼ੀਮਰ, ਜਿਲ੍ਹਾ ਅਤੇ ਸੈਸ਼ਨ ਜੱਜ ਜੀਆਂ ਦੀ ਅਗਵਾਈ ਹੇਠ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਸੰਤ ਸਹਾਰਾ ਇੰਸੀਟਿਊਟ ਆਫ ਨਰਸਿੰਗ,ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਤੰਬਾਕੂ ਦਿਵਸ ਮਨਾਇਆ ਗਿਆ। ਇਸ ਸਮਾਗਮ ਨੁੰ ਸੰਬੋਧਨ ਕਰਦਿਆਂ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਸਾਹਿਬ ਜੀਆਂ ਨੇ ਕਿਹਾ ਕਿ ਸਾਲ 31 ਮਈ ਨੂੰ ਵਿਸ਼ਵ ਭਰ ਵਿਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਜਾਂਦਾ ਹੈ । ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਵਿੱਚ 13 ਤੋਂ 18 ਸਾਲ ਤੱਕ ਦੇ ਬਹੁਤ ਸਾਰੇ ਬੱਚੇ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਕਰਨ ਲੱਗ ਜਾਂਦੇ ਹਨ ਜਿਨ੍ਹਾਂ ਨੂੰ  ਤੰਬਾਕੂ ਦੀ ਅਲਾਮਤ ਤੋਂ ਬਚਾਉਣਾ ਸਾਡਾ ਫਰਜ  ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵਿੱਚ, ਤੰਬਾਕੂ ਦੀ ਵਿਕਰੀ ਵਿੱਚ ਲਗਾਉਣਾ ਕਾਨੂੰਨਨ ਅਪਰਾਧ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਵੇਚਣਾ ਵੀ ਕਾਨੂੰਨਨ ਅਪਰਾਧ ਹੈ। ਇਸ ਮੌਕੇ ਸ਼੍ਰੀਮਤੀ ਗੁਰਪ੍ਰੀਤ ਕੌਰ, ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ...
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

local news
ਰੂਪਨਗਰ, 29 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਐਂਟੀ ਡੇਂਗੂ ਟੀਮਾਂ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਡੇਂਗੂ ਸਬੰਧੀ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮਾਂ ਵੱਲੋਂ ਵਾਲਮੀਕੀ ਮੰਦਰ, ਸ਼ਿਵ ਮੰਦਰ, ਭਸੀਨ ਭਵਨ, ਕਲਗੀਧਰ ਗੁਰਦੁਆਰਾ, ਸਿੰਘ ਸਭਾ ਗੁਰਦੁਆਰਾ, ਲਹਿਰੀ ਸ਼ਾਹ ਮੰਦਰ ਅਤੇ ਭੱਠਾ ਸਾਹਿਬ ਗੁਰਦੁਆਰਾ ਆਦਿ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਸ਼ੁੱਕਰਵਾਰ ਮੁਹਿੰਮ ਦਾ ਮੁੱਖ ਉਦੇਸ਼ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕਰਨਾ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਸਾਡੇ ਰੋਜ਼ਮਰਾ ਜੀਵਨ ਦੀ ਸ਼ੁਰੂਆਤ ਧਾਰਮ...
ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

breaking news
ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।...
ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

Crime, hot news
ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ...