ਲੰਬਤ ਮਾਮਲਿਆਂ ਦੇ ਨਿਪਟਾਰੇ ਲਈ ਗਮਾਡਾ ਨੇ ਲਾਇਆ ਕੈਂਪ, ਪਹਿਲੇ ਦਿਨ 864 ਕੇਸਾਂ ਦਾ ਨਿਪਟਾਰਾ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ/ਐਸ.ਏ.ਐਸ. ਨਗਰ, 1 ਨਵੰਬਰ:*
ਆਮ ਜਨਤਾ, ਪ੍ਰਮੋਟਰਾਂ ਅਤੇ ਡਿਵੈਲਪਰਾਂ ਆਦਿ ਦੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਲਈ ਗਮਾਡਾ ਵੱਲੋਂ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਲਗਾਏ ਜਾ ਰਹੇ ਦੋ ਦਿਨਾ ਕੈਂਪ ਦੇ ਪਹਿਲੇ ਦਿਨ ਕੁੱਲ 864 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਖੇਤਰ ਅਤੇ ਵਰਗ ਦੀ ਭਲਾਈ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ ਵੱਲੋਂ ਆਮ ਜਨਤਾ ਅਤੇ ਹੋਰ ਭਾਗੀਦਾਰਾਂ ਜਿਵੇਂ ਡਿਵੈਲਪਰਾਂ, ਪ੍ਰਮੋਟਰਾਂ ਆਦਿ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਇਹ ਦੋ ਦਿਨਾ ਕੈਂਪ ਉਲੀਕਿਆ ਗਿਆ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਕੈਂਪ ਦੌਰਾਨ ਨਿਪਟਾਏ ਗਏ ਕੁੱਲ 864 ਕੇਸਾਂ ਵਿੱਚ ਸਿਟੀਜ਼ਨ ਸਰਵਿਸਿਜ਼ ਦੇ 618 ਕੇਸ, ਲੈਟਰ ਆਫ ਇੰਟੈਂਟ ਦੇ 4, ਪ੍ਰਮੋਟਰ ਲਾਇਸੈਂਸ ਰਿਨਿਊਲ ਦੇ 2, ਜ਼ੋਨਿੰਗ ਪਲਾਨ ਦੇ 2, ਪ੍ਰਾਜੈਕਟ ਲਾਇ...







