ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ ਸਟਾਲਿਨ ਨਾਲ ਮੁਲਾਕਾਤ
ਚੰਡੀਗੜ੍ਹ/ਚੇਨਈ, 17 ਅਕਤੂਬਰ:
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਚੇਨਈ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਸ੍ਰੀ ਐਮ.ਕੇ. ਸਟਾਲਿਨ ਨਾਲ ਮੁਲਾਕਾਤ ਕੀਤੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਰਾਜ ਪੱਧਰੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਕੈਬਨਿਟ ਮੰਤਰੀਆਂ ਨੇ ਸ੍ਰੀ ਐਮ.ਕੇ. ਸਟਾਲਿਨ ਨੂੰ ਇਸ ਦਿਹਾੜੇ ਨੂੰ ਅਥਾਹ ਸ਼ਰਧਾ ਨਾਲ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਵਿਸਤ੍ਰਿਤ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਹੀਨਾ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੇ ਮਾਣ-ਸਤਿਕਾਰ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਦਿੱਤੀ ਗਈ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ਼ਹੀਦੀ ਸਮਾਗਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਸ਼ੁਰੂ ਹੋਣਗੇ, ਜਿਸ ਤੋਂ ਬਾਅਦ ਪੰਜਾਬ ਭਰ ਵਿੱਚ ਧਾਰਮਿਕ ਸਮਾਗਮ ਅਤੇ ਧਾਰਮਿਕ-ਸੱਭਿਆ...








