Shadow

Tag: punjabi news

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ 30000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

National, Politics, Punjab
ਚੰਡੀਗੜ੍ਹ, 16 ਅਕਤੂਬਰ, 2025 –  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਲਗਾਤਾਰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਇੱਕ ਵਸੀਕਾ ਨਵੀਸ (ਡੀਡ ਰਾਈਟਰ), ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੰਗੋਲ ਦੇ ਇੱਕ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਉਕਤ ਵਸੀਕਾ ਨਵੀਸ ਨੂੰ ਮਿਲਿਆ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟਰੀ ਫੀਸ ਵਸੀਕਾ ਨਵੀਸ ਨੂੰ ਟ੍ਰਾਂਸਫਰ ਕਰ ਦਿੱਤੀ ਜਿਸਨੇ ਰਜਿਸਟਰੀ ਦੀ ਪ੍ਰਕਿਰਿਆ ਪੂਰੀ ਕਰਵਾ ਦਿੱਤੀ ਪਰ ਫਿਰ 30,000 ਰੁਪਏ ਦੀ ਰਿਸ਼ਵਤ ਦੀ ਮੰਗ ਇਹ ਕਹਿੰਦੇ ਹੋਏ ਕੀਤੀ ਕਿ ਅਸਲ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ 'ਤੇ ਤਹਿਸੀਲਦਾਰ ਵੱਲੋਂ ਦਸਤਖ਼ਤ ਪੈਸਿਆਂ ਦਾ ਭੁਗਤਾ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਦੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਅਰਦਾਸ ਕਰਕੇ ਹੋਵੇਗੀ

National, Politics, Punjab
ਨਵੀਂ ਦਿੱਲੀ/ਚੰਡੀਗੜ੍ਹ, 16 ਅਕਤੂਬਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ 25 ਅਕਤੂਬਰ ਨੂੰ ਕੌਮੀ ਰਾਜਧਾਨੀ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਕੇ ਕੀਤੀ ਜਾਵੇਗੀ। ਅੱਜ ਨਵੀਂ ਦਿੱਲੀ ਵਿੱਚ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਕੈਬਨਿਟ ਮੰਤਰੀ ਅਤੇ ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਮੰਤਰੀਆਂ ਵੱਲੋਂ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਨੂੰ ਸੱਦਾ

National, Politics, Punjab
ਚੰਡੀਗੜ੍ਹ/ਬੈਂਗਲੁਰੂ, 16 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨਾਲ ਬੈਂਗਲੁਰੂ ਵਿਖੇ ਮੁਲਾਕਾਤ ਕਰਕੇ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਮੁੱਖ ਮੰਤਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ ਦੋਵਾਂ ਮੰਤਰੀਆਂ ਨੇ ਮੁੱਖ ਮੰਤਰੀ ਸ੍ਰੀ ਸਿੱਧਾਰਮੱਈਆ ਨੂੰ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਦੀ ਲੜੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਰਨਾਟਕ ਦੇ ਮੁੱਖ ਮੰਤਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਾਵਨ ਸਮਾਪਤੀ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਰਸਮੀ ਸੱਦਾ ਦਿੰਦਿਆਂ ਇਸ ਇਤਿਹਾਸਕ ਦਿਹਾੜੇ ਮੌਕੇ ਕਰਵਾਏ ਜਾ ਰਹੇ ਦੇਸ਼-ਵਿਆਪੀ ਸਮਾਗਮਾਂ ਬਾਰੇ ਵੀ ਵੇਰਵੇ ਸਾਂਝੇ ਕੀਤੇ। ਸਮਾਗਮਾਂ ਦੇ ਪ੍ਰਬੰਧਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀਆਂ ਨੇ ਦੱਸਿਆ ਕ...
ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ

National, Politics, Punjab
ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ। ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

National, Politics, Punjab
ਚੰਡੀਗੜ੍ਹ, 15 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਹੜ੍ਹ ਪੀੜਤਾਂ ਲਈ ਰਾਹਤ ਦੇ ਤੌਰ ‘ਤੇ 6.3 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਹੈ। 12 ਕੈਬਨਿਟ ਮੰਤਰੀਆਂ ਵੱਲੋਂ ਅੱਜ "ਮਿਸ਼ਨ ਪੁਨਰਵਾਸ" ਤਹਿਤ ਸਰਕਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਭਰ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਹੜ੍ਹ ਰਾਹਤ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ  ਮੁੱਖ ਮੰਤਰੀ ਵੱਲੋਂ ਅਜਨਾਲਾ ਤੋਂ 631 ਪਰਿਵਾਰਾਂ ਨੂੰ 5.70 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡ ਕੇ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਮਾਨ ਸਰਕਾਰ ਨੇ 45 ਦਿਨਾਂ ਦੇ ਟੀਚੇ ਤੋਂ ਬਹੁਤ ਪਹਿਲਾਂ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਨੁਕਸਾਨੇ ਗਏ ਘਰਾਂ ਲਈ 1.20 ਲੱਖ ਰੁਪਏ ਤੱਕ ਦੀ ਰਾਸ਼ੀ ਅਤੇ ਪਸ਼ੂਆਂ ਲਈ ਢੁਕਵੀਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇਹ ਰਕਮ ਸਿੱਧੇ ਤੌਰ 'ਤੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਸਿੱਧੇ ਲਾਭ ਟਰਾਂਸਫਰ (ਡੀਬੀਟੀ) ਰਾਹੀਂ ਪਾਈ ਗਈ ਹੈ। ਦੱਸਣਯੋਗ ਹੈ ਕਿ ਵਿਸ਼...
ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਨਵੈਸਟ ਪੰਜਾਬ ਦੇ ਬੰਗਲੁਰੂ ਆਊਟਰੀਚ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਨਿਵੇਸ਼ਕ: ਕੈਬਨਿਟ ਮੰਤਰੀ ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 15 ਅਕਤੂਬਰ 2025: ਇਨਵੈਸਟ ਪੰਜਾਬ ਵੱਲੋਂ ਬੰਗਲੁਰੂ ਵਿਖੇ ‘ਇਨਵੈਸਟ ਪੰਜਾਬ ਤਹਿਤ ਕਾਰੋਬਾਰੀ ਆਗੂਆਂ ਨਾਲ ਗੱਲਬਾਤ` ਵਿਸ਼ੇ ‘ਤੇ ਕਰਵਾਈ ਗਈ ਦੋ-ਰੋਜ਼ਾ ਮਿਲਣੀ ਦੀ ਮੇਜ਼ਬਾਨੀ ਕੀਤੀ ਗਈ। ਇਸ ਮਿਲਣੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਵਾਲੀ ਟੀਮ ਨੂੰ ਉਦਯੋਗ ਜਗਤ ਦੇ ਪ੍ਰਮੁੱਖ ਆਗੂਆਂ ਤੋਂ  ਸਕਾਰਾਤਮਕ ਹੁੰਗਾਰਾ ਮਿਲਿਆ। ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਪ੍ਰਮੁੱਖ ਉਦਯੋਗਪਤੀਆਂ ਨਾਲ ਉਨ੍ਹਾਂ ਦੀਆਂ ਨਿਵੇਸ਼ ਤਰਜੀਹਾਂ ਨੂੰ ਜਾਣਨ ਲਈ ਵਨ-ਟੂ-ਵਨ ਅਤੇ ਗਰੁੱਪ ਚਰਚਾਵਾਂ ਕੀਤੀਆਂ ਅਤੇ ਉਨ੍ਹਾਂ ਅੱਗੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਪ੍ਰਗਤੀਸ਼ੀਲ ਨੀਤੀਆਂ ਅਤੇ ਪ੍ਰੋਤਸਾਹਨ ਦਾ ਖਾਕਾ ਪੇਸ਼ ਕੀਤਾ ।ਮੁੱਖ ਗੱਲਬਾਤ ਵਿੱਚ ਇੰਟਲ, ਅਰਜਸ ਸਟੀਲ, ਹਿੰਦੁਸਤਾਨ ਏਰੋਨੌਟਿਕਸ ਲਿਮਟਿਡ , ਆਈਡੀਆ ਫੋਰਜ, ਸੋਨਾਟਾ ਸਾਫਟਵੇਅਰ, ਰਾਇਲ ਆਰਚਿਡ ਹੋਟਲਜ਼, ਇੰਡੀਆ ਇਲੈਕਟ੍ਰਾਨਿਕਸ ਐਂਡ ਸੈਮੀਕੰਡਕਟਰ ਐਸੋਸੀਏਸ਼ਨ , ਆਈਈਡੀਏ ਅਤੇ ਟਿਸੌਲਵ ਨਾਲ ਜੁੜੇ ਸੀਐਕਸਓਜ ਦੇ  ਸੋਸਾਇਟੀ ਆਫ਼ ਇੰਡੀਅਨ ਡਿਫੈਂਸ ਮੈਨੂਫੈਕਚਰਰਜ਼ , ਅਰਵਿੰਦ ਕੰਸਲਟੈਂਸੀ,ਯੂਐਚਪੀ...
ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 25 ਵੈਟਰਨਰੀ ਇੰਸਪੈਕਟਰਾਂ ਸਮੇਤ ਕੁੱਲ 28 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

National, Politics, Punjab
ਚੰਡੀਗੜ੍ਹ, 15 ਅਕਤੂਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ 28 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ 25 ਵੈਟਰਨਰੀ ਇੰਸਪੈਕਟਰ, ਤਿੰਨ ਕਲਰਕ ਸ਼ਾਮਲ ਸਨ। ਇੱਕ ਦਰਜਾ ਚਾਰ ਕਰਮਚਾਰੀ ਨੂੰ ਤਰੱਕੀ ਵੀ ਦਿੱਤੀ ਗਈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ 326 ਵੈਟਰਨਰੀ ਅਫ਼ਸਰ, 545 ਵੈਟਰਨਰੀ ਇੰਸਪੈਕਟਰ ਅਤੇ 63 ਕਲਾਸ ਸੀ ਕਰਮਚਾਰੀ, ਜਿਨ੍ਹਾਂ ਵਿੱਚ ਕਲਰਕ, ਅੰਕੜਾਕਾਰ, ਸਟੈਨੋ, ਜੂਨੀਅਰ ਸਕੇਲ ਸਟੈਨੋਗ੍ਰਾਫ਼ਰ, ਲੈਬ ਸਹਾਇਕ, ਲੈਬ ਟੈਕਨੀਸ਼ੀਅਨ, ਮਿਲਕ ਰਿਕਾਰਡਰ, ਲੀਗਲ ਕਲਰਕ, ਮਸ਼ੀਨ ਅਪਰੇਟਰ ਸ਼ਾਮਲ ਹਨ, ਭਰਤੀ ਕੀਤੇ ਗਏ ਹਨ। ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਭਾਵਨਾ ਬੇਹੱਦ ਜ਼ਰੂਰੀ ਹੈ। ਕਿਸਾਨਾਂ ਦ...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦਾ ਪਰਦਾਫਾਸ਼; 10 ਪਿਸਤੌਲਾਂ, 500 ਗ੍ਰਾਮ ਅਫੀਮ ਸਮੇਤ ਤਿੰਨ ਕਾਬੂ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਸੰਗਠਿਤ ਹਥਿਆਰ ਅਤੇ ਨਾਰਕੋ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 10 ਆਧੁਨਿਕ ਪਿਸਤੌਲਾਂ ਅਤੇ 500 ਗ੍ਰਾਮ ਅਫੀਮ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਸਾਗਰ (28) ਵਾਸੀ ਫੈਜ਼ਪੁਰਾ, ਅੰਮ੍ਰਿਤਸਰ, ਸੁਰਿੰਦਰ ਸਿੰਘ ਉਰਫ਼ ਪਾਲੀ (24) ਵਾਸੀ ਪਿੰਡ ਟਾਲੀ ਵਾਲਾ, ਫਾਜ਼ਿਲਕਾ ਅਤੇ ਜਗਜੀਤ ਸਿੰਘ (25) ਵਾਸੀ ਚੀਮਾ ਕਲਾਂ, ਤਰਨਤਾਰਨ ਵਜੋਂ ਹੋਈ ਹੈ। ਇਹਨਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਛੇ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋ...
ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਪੰਜਾਬ ਸਰਕਾਰ ਦਾ ਵਾਅਦਾ ਵਫ਼ਾ ਹੋਇਆ, ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

National, Politics, Punjab
ਚੰਡੀਗੜ੍ਹ/ਧੂਰੀ, 15 ਅਕਤੂਬਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ ਨੂੰ 3.50 ਕਰੋੜ ਰੁਪਏ ਵੰਡੇ ਜਾਣਗੇ। ਅੱਜ ਹਲਕਾ ਧੂਰੀ ਦੇ 8 ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਨੇ ਮਨਜ਼ੂਰੀ ਪੱਤਰ ਵੰਡ ਕੇ ਮੁਆਵਜ਼ਾ ਵੰਡਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਭਰ ਦੇ 13 ਕੈਬਨਿਟ ਮੰਤਰੀ ਮਿਸ਼ਨ ਪੁਨਰਵਾਸ ਤਹਿਤ ਰਾਹਤ ਰਾਸ਼ੀ ਵੰਡਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਅਜਨਾਲਾ ਵਿੱਚ 631 ਕਿਸਾਨਾਂ ਨੂੰ 5.70 ਕਰੋੜ ਰੁਪਏ ਦੇ ਚੈੱਕ ਵੰਡ ਕੇ ਮਿਸ਼ਨ ਪੁਨਰਵਾਸ ਦੀ ਸ਼ੁਰੂਆਤ ਕੀਤੀ ਸੀ। ਉਹਨਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏ...
National, Politics, Punjab
ਚੰਡੀਗੜ੍ਹ, 14 ਅਕਤੂਬਰ 2025: ਪਿਛਲੇ ਮਹੀਨੇ ਕਰਵਾਏ ਐਨ.ਸੀ.ਆਰ. ਰੋਡ ਸ਼ੋਅ ਦੀ ਸ਼ਾਨਦਾਰ ਸਫਲਤਾ ਉਪਰੰਤ, ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੀ ਅਗਵਾਈ ਹੇਠ ਅਤੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਸਬੰਧੀ ਆਪਣੀ ਪਹੁੰਚ ਨੂੰ ਜਾਰੀ ਰੱਖਦਿਆਂ ਬੰਗਲੁਰੂ ਵਿੱਚ ਇੱਕ ਪ੍ਰਭਾਵਸ਼ਾਲੀ ਰੋਡ ਸ਼ੋਅ ਕਰਵਾਇਆ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਖੇਤਰਾਂ ਦੀਆਂ ਦਿੱਗਜ ਕੰਪਨੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਉਪਰੰਤ ਦ ਓਬਰਾਏ, ਐਮ.ਜੀ. ਰੋਡ, ਬੰਗਲੁਰੂ ਵਿਖੇ ਸ਼ਾਮ ਨੂੰ ਪੰਜਾਬ ਸੈਸ਼ਨ ਕਰਵਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਕੰਪਨੀਆਂ ਨਾਲ ਮੀਟਿੰਗਾਂ ਦੌਰਾਨ, ਵਫ਼ਦ ਨੇ ਸੈਮੀਕੰਡਕਟਰ ਅਤੇ ਏ.ਆਈ. ਡੋਮੇਨ ਦੀ ਇੱਕ ਪ੍ਰਮੁੱਖ ਬਹੁ-ਰਾਸ਼ਟਰੀ ਤਕਨਾਲੋਜੀ ਕੰਪਨੀ ਇੰਟੈਲ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੰਪਨੀ ਨੇ ਇਸ ਖੇਤਰ ਵਿੱਚ ਆਪਣੀਆਂ ਲੋੜਾਂ ਬਾਰੇ ਚਰਚਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਸਪੈਸ਼ਲਿਟੀ ਸਟੀਲ ਅਤੇ ਅਲੌਏ ਉਦਯੋਗ ਦੀ ਪ੍ਰਮੁੱਖ ਕੰਪਨੀ ਅਰਜਸ ਸਟ...