ਸਰਦਾਰ@150 – ਏਕਤਾ ਮਾਰਚ’ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
ਮਾਲੇਰਕੋਟਲਾ, 28 ਅਕਤੂਬਰ –
ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜਾਣਕਾਰੀ ਦਿੱਤੀ ਕਿ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ ਤੇ ਖੇਡ ਮੰਤਰਾਲੇ ਵੱਲੋਂ ਸਰਦਾਰ ਵੱਲਭਭਾਈ ਪਟੇਲ ਦੇ 150ਵੇਂ ਜਨਮ ਦਿਵਸ ਮੌਕੇ 01 ਨਵੰਬਰ ਨੂੰ ਜ਼ਿਲ੍ਹੇ ਵਿੱਚ ‘ਸਰਦਾਰ@150 – ਏਕਤਾ ਮਾਰਚ’ ਆਯੋਜਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 560 ਤੋਂ ਵੱਧ ਰਿਆਸਤਾਂ ਨੂੰ ਇੱਕ ਰਾਸ਼ਟਰ ਵਿੱਚ ਜੋੜਨ ਵਿੱਚ ਸਰਦਾਰ ਪਟੇਲ ਦਾ ਯੋਗਦਾਨ ਦੇਸ਼ ਦੇ ਇਤਿਹਾਸ ਦਾ ਪ੍ਰੇਰਣਾਦਾਇਕ ਅਧਿਆਇ ਹੈ। ਇਸ ਮਾਰਚ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਏਕਤਾ, ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ ਦੀਆਂ ਮੁੱਲਾਂ ਨਾਲ ਜੋੜਨਾ ਹੈ। ਇਸ ਸਬੰਧੀ ਰਚਨਾਤਮਕ ਮੁਕਾਬਲੇ, ਜਾਗਰੂਕਤਾ ਪ੍ਰੋਗਰਾਮ ਅਤੇ ਪ੍ਰਦਰਸ਼ਨੀਆਂ ਵੀ ਕਰਵਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮਾਰਚ ਦੌਰਾਨ ਟਰੈਫਿਕ ਪ੍ਰਬੰਧ ਸੁਚਾਰੂ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਜਾਂ ਅਸੁਵਿਧਾ ਪੈਦਾ ਨਾ ਹੋਵੇ। ਉਨ੍ਹਾਂ ਨੇ ਕਾਰਜ ਸਾਧਕ ਅਫਸਰ ਨੂ...








