ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ
ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ।
ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕ...






