ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ
ਚੰਡੀਗੜ੍ਹ, 1 ਸਤੰਬਰ
ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ।
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨਜਿੱਥੇ ਜਾਨੀ-ਮਾਲੀ, ਪਸ਼ੂ ਡੰਗਰ ਤੇ ਬੁਨਿਆਦੀ ਢਾਂਚੇ...








