ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ
ਚੰਡੀਗੜ੍ਹ, 25 ਅਗਸਤ:
ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ।
ਰਾਸ਼ਟਰੀ ਪੱਧਰ ਦੀ ਇਸ ਮਾਨਤਾ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਰਿੰਦਰ ਸਿੰਘ ਨੂੰ ਇਸ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ -2025 ਲਈ ਚੋਣ ਹੋਣ ’ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਨਰਿੰਦਰ ਸਿੰਘ ਲਈ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਵੀ ਕੀਤੀ। ਸ. ਬੈਂਸ ਨੇ ਕਿਹਾ ਕਿ ਨਰਿੰਦਰ ਸਿੰਘ ਦੀ ਪ੍ਰਾਪਤੀ ਹੋਰ ਅਧਿਆਪਕਾਂ ਲਈ ਪ੍ਰਤੱਖ ਉਦਾਹਰਣ ਹੈ, ਉਹ ਵੀ ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਦੇ ਜੀਵਨ ’ਤੇ ਆਪਣੀ ਮਿਹਨਤ ਸਦਕਾ ਸਾਰਥਕ ਤੇ ਸਕਾਰਾਤਮਕ ਪ੍ਰਭਾਵ ਪਾ ਸਕਦੇ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਵਿੱਚ ਸਿੱਖਿਆ ਪ੍ਰਤੀ ਪਿਆਰ ਦਾ ਸੰਚਾਰ ਕਰਨ ਲਈ ਨਰਿੰਦਰ ...








