Shadow

Tag: punjabi news

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 11 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੀ ਫਤਿਹ ਸਿੰਘ ਕਲੋਨੀ ਦੇ ਰਹਿਣ ਵਾਲੇ ਗੌਤਮ (24), ਅੰਮ੍ਰਿਤਸਰ ਦੇ ਛੇਹਰਟਾ ਦੇ ਰਹਿਣ ਵਾਲੇ ਕਬੀਰ ਉਰਫ਼ ਕਾਕੂ (22), ਅੰਮ੍ਰਿਤਸਰ ਦੇ ਰਹਿਣ ਵਾਲੇ ਸਮੀਰ ਉਰਫ਼ ਸਭਰਵਾਲ (18), ਅੰਮ੍ਰਿਤਸਰ ਦੀ ਔਰਚਿਡ ਵੈਲੀ ਦੇ ਰਹਿਣ ਵਾਲੇ ਗੁਰਪ੍ਰੀਤ ਸਿੰਘ ਉਰਫ਼ ਕੀੜਾ (18) ਵਜੋਂ ਹੋਈ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਦੋ ਨਾਬਾਲਗ ਵੀ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮ ਕਬੀਰ ਉਰਫ਼ ਕਾਕੂ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ਖ਼ਿਲਾਫ਼ ਥਾਣਾ ਛੇਹਰਟ...
ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਈ ਜਾਵੇ: ਜਸਵੀਰ ਸਿੰਘ ਗੜ੍ਹੀ

hot news
ਚੰਡੀਗੜ੍ਹ, 11 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪੰਜਾਬ ਦੇ ਸਰਕਾਰੀ ਕਰਮਚਾਰੀਆਂ/ ਅਧਿਕਾਰੀਆਂ ਦੇ ਤਰੱਕੀ ਮਾਮਲਿਆਂ ‘ਚ ਹੱਕਦਾਰਾਂ ਨੂੰ ਨਿਆਂ ਦੇਣ ਲਈ ਰੋਸਟਰ ਰਜਿਸਟਰ ਚੈਕਿੰਗ ਕਮੇਟੀਆਂ ਦੀ ਸਿਖਲਾਈ ਤੁਰੰਤ ਯਕੀਨੀ ਬਣਾਉਣ ਲਈ ਕਿਹਾ ਹੈ ਤਾਂ ਜੋ ਰੋਸਟਰ ਰਜਿਸਟਰ ਨੂੰ ਨਿਰਧਾਰਤ ਕਾਨੂੰਨ ਅਨੁਸਾਰ ਸਹੀ ਢੰਗ ਨਾਲ ਲਾਗੂ ਕਰਨ ‘ਚ ਹੋਰ ਸਪੱਸ਼ਟਤਾ ਆ ਸਕੇ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਗੜ੍ਹੀ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਉੱਪ ਕਪਤਾਨ ਅਤੇ ਕਪਤਾਨ ਪੱਧਰ ਦੇ ਅਧਿਕਾਰੀਆਂ ਨੂੰ ਐਸ.ਸੀ./ਐਸ.ਟੀ. ਐਕਟ ਸਬੰਧੀ ਸਿਖਲਾਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਵਿਭਿੰਨ ਜ਼ਿਲ੍ਹਿਆਂ ਵਿੱਚ ਸ਼ਿਕਾਇਤਾਂ ਪ੍ਰਾਪਤ ਹੋਣ ਮਗਰੋਂ ਕੀਤੀ ਜਾਣ ਵਾਲੀ ਪੁਲਿਸ ਕਾਰਵਾਈ ਅਤੇ ਜਾਂਚ ਦੌਰਾਨ ਹੋਰ ਸਪੱਸ਼ਟਤਾ ਆਵੇ ਅਤੇ ਸਬੰਧਤ ਮਾਮਲਿਆਂ ਦਾ ਛੇਤੀ ਨਿਬੇੜਾ ਕੀਤਾ ਜਾ ਸਕੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਵੇਂ ਅੰਬੇਦਕਰ ਭਵਨ...
ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਵਿੱਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ; ਮਹਾਰਾਸ਼ਟਰ ਅਧਾਰਤ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ: ਗੁਰਮੀਤ ਸਿੰਘ ਖੁੱਡੀਆਂ

breaking news
ਚੰਡੀਗੜ੍ਹ, 11 ਜੂਨ: ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ ‘ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ। ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ ਬੀ ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫਆਈਆਰ ਵਿੱਚ ਮੁਜ਼ੱਫਰ ਨਗਰ (ਯੂਪੀ) ਦੇ ਰਵੀ ਕੁਮਾਰ ਅਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਅਧਾਰ ‘ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਗਿਆ ਸੀ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾ...
ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

ਪੰਜਾਬ ਨੇ ਅਪ੍ਰੈਲ ਮਹੀਨੇ ਦੌਰਾਨ 15 ਬਾਲ ਵਿਆਹ ਰੋਕ ਕੇ ਬੱਚਿਆਂ ਦਾ ਬਚਪਨ ਬਚਾਇਆ : ਡਾ. ਬਲਜੀਤ ਕੌਰ

hot news
ਚੰਡੀਗੜ੍ਹ, 11 ਜੂਨ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਯਤਨ ਲਗਾਤਾਰ ਸਾਰਥਕ ਨਤੀਜੇ ਦੇ ਰਹੇ ਹਨ। ਅਪ੍ਰੈਲ 2026 ਦੌਰਾਨ ਰਾਜ ਭਰ ਵਿੱਚ ਸਮੇਂ ਸਿਰ ਦਖ਼ਲਅੰਦਾਜ਼ੀ ਕਰਦਿਆਂ 15 ਬਾਲ ਵਿਆਹਾਂ ਨੂੰ ਰੋਕਿਆ ਗਿਆ, ਜਿਸ ਨਾਲ ਕਈ ਬੱਚਿਆਂ ਦਾ ਬਚਪਨ, ਸਿੱਖਿਆ ਅਤੇ ਭਵਿੱਖ ਸੁਰੱਖਿਅਤ ਬਣਾਇਆ ਜਾ ਸਕਿਆ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਸਿਰਫ਼ ਕਾਨੂੰਨੀ ਅਪਰਾਧ ਹੀ ਨਹੀਂ, ਸਗੋਂ ਬੱਚਿਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ 'ਤੇ ਗੰਭੀਰ ਪ੍ਰਹਾਰ ਹੈ। ਉਨ੍ਹਾਂ ਕਿਹਾ ਕਿ ਰੋਕਿਆ ਗਿਆ ਹਰ ਬਾਲ ਵਿਆਹ ਇੱਕ ਬੱਚੇ ਦੇ ਬਚਪਨ ਦੀ ਰੱਖਿਆ, ਉਸਦੀ ਸਿੱਖਿਆ ਦੀ ਸੁਰੱਖਿਆ ਅਤੇ ਉਸਦੇ ਸੁਪਨਿਆਂ ਨੂੰ ਨਵੀਂ ਉਡਾਣ ਦੇਣ ਦੇ ਬਰਾਬਰ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਬੱਚੇ ਦਾ ਸਥਾਨ ਵਿਆਹ ਦੇ ਮੰਡਪ ਵਿੱਚ ਨਹੀਂ, ਸਗੋਂ ਸਕੂਲ ਵਿੱਚ ਹੈ। ਪੰਜਾਬ ਸਰਕਾਰ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਗ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

Politics
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ...
ਚੋਣ  ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

hot news
ਚੰਡੀਗੜ੍ਹ,10 ਜੂਨ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ। ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿੱਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ.ਆਈ.ਆਰ.(ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ  ਨੂੰ ਸੰਬੋਧਨ ਕਰ ਰਹੇ ਸਨ। 8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿੱਚ ਰਾਜ ਦੇ 23 ਜ਼ਿਲ੍ਹਿਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ ਲਗਭਗ 650   ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.),ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ),  ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ) , ਚੋਣ ਤਹਿਸੀਲਦਾਰ ,...
ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

hot news
ਚੰਡੀਗੜ੍ਹ/ਜਲੰਧਰ, 10 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ ਪ੍ਰਮੁੱਖ ਸਿਖਲਾਈ ਸੰਸਥਾ ਹੈ। ਡੀਜੀਪੀ ਨੇ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਦੇ ਨਾਲ, ਪੰਜਾਬ ਪੁਲਿਸ ਮਹਿਲਾ ਮਿੱਤਰਾ ਅਤੇ ਮਹਿਲਾ ਹੈਲਪ ਡੈਸਕਾਂ ਦਾ ਪ੍ਰਬੰਧਨ ਕਰਨ ਵਾਲੀਆਂ ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਇਲੈਕਟ੍ਰਿਕ ਸਕੂਟਰਾਂ ਦੇ ਬੇੜੇ ਨੂੰ ਹਰੀ ਝੰਡੀ ਦਿਖਾਈ, ਜਿਸ ਨਾਲ ਲਾਮਬੰਦੀ ਦੇ ਨਾਲ ਨਾਲ ਸੂਬੇ ਭਰ ਵਿੱਚ ਬਿਹਤਰ ਪੁਲਿਸਿੰਗ ਪ੍ਰਦਾਨ ਕਰਨ ਦੀ ਸਮਰੱਥਾ ਵਿੱਚ ਵੀ ਵਾਧਾ ਹੋਵੇਗਾ। ਅੱਪਗ੍ਰੇਡ ਕੀਤਾ ਗਿਆ ਇਹ ਸਾਂਝ ਸਿਟੀਜ਼ਨ ਪੋਰਟਲ (saanjh.punjabpolice.gov.in) 530 ਤੋਂ ਵੱਧ ਸਾਂਝ ਕੇਂਦਰਾਂ ਰਾਹੀਂ ਇੱਕ ਦਹਾਕੇ ਤ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

breaking news
ਚੰਡੀਗੜ੍ਹ, 10 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ, ਪਟਿਆਲਾ ਅਤੇ ਜਲੰਧਰ ਵਿੱਚ ਗਿੱਲੇ ਕੂੜੇ 'ਤੇ ਅਧਾਰਤ ਕੰਪਰੈੱਸਡ ਬਾਇਓਗੈਸ ਪ੍ਰਾਜੈਕਟਾਂ ਦੀ ਸਥਾਪਨਾ ਅਤੇ ਪੰਜਾਬ ਵਿੱਚ ਨਿਵੇਸ਼...
ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ ‘ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

hot news
ਚੰਡੀਗੜ੍ਹ; 10 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਓਪਰੇਟਰਜ਼ ਐਸੋਸੀਏਸ਼ਨ, ਮਗਨਰੇਗਾ ਕਰਮਚਾਰੀ ਯੂਨੀਅਨ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ ਲਈ ਮੀਟਿੰਗਾਂ ਕੀਤੀਆਂ। ਕਰਮਚਾਰੀਆਂ ਅਤੇ ਮਜ਼ਦੂਰਾਂ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਡੇ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਿਸੇ ਵੀ ਜਾਇਜ਼ ਚਿੰਤਾ ਨੂੰ ਅਣਸੁਣਿਆ ਨਹੀਂ ਛੱਡਿਆ ਜਾਵੇਗਾ।" ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਸੌਂਪੇ ਗਏ ਮੰਗ ਪੱਤਰਾਂ ਅਤੇ ਸ਼ਿਕਾਇਤਾਂ ਦਾ ਜਾਇਜ਼ਾ ਲੈਂਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਮ ਵਾਲੀ ਥਾਂ ਦੀਆਂ ਚੁਣੌਤੀਆਂ, ਪ੍ਰਣਾਲੀਗਤ ਸਮੱਸਿਆਵਾਂ ਅਤੇ ਵਿੱਤੀ ਤੰਗੀ ਬਾਰੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਬੜੇ ਧਿਆਨ ਨਾਲ ਸੁਣਿਆ। ਵਿਸਤ੍ਰਿਤ ਵਿਚਾਰ...
ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

hot news
ਚੰਡੀਗੜ੍ਹ, 10 ਜੂਨ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.), ਏਝੀਮਾਲਾ (ਕੇਰਲਾ) ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋਈ ਹੈ। ਮੋਹਾਲੀ ਵਾਲੀ ਇੱਕ ਬੱਸ ਮਾਲਕ ਅਤੇ ਆਪਰੇਟਰ ਸ੍ਰੀ ਦਯਾ ਕ੍ਰਿਸ਼ਨ ਸ਼ਰਮਾ ਦੀ ਧੀ ਦੀਕਸ਼ਾ ਸ਼ਰਮਾ ਦੀ ਸਿੱਖਿਆ ਸ਼ਾਖਾ ਵਿੱਚ ਚੋਣ ਹੋਈ ਹੈ ਅਤੇ ਉਹ ਇਸ ਮਹੀਨੇ ਦੇ ਅਖੀਰ ਤੱਕ ਇੰਡੀਅਨ ਨੇਵਲ ਅਕੈਡਮੀ ਵਿੱਚ ਸ਼ਾਮਲ ਹੋ ਜਾਵੇਗੀ। ਮਹਿਲਾ ਕੈਡੇਟ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ 'ਤੇ ਵਧਾਈ ਦਿੰਦਿਆਂ  ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮਾਈ ਭਾਗੋ ਏ.ਐਫ.ਪੀ.ਆਈ. ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਲੇਡੀ ਕੈਡੇਟ ਦੀਕਸ਼ਾ ਸ਼ਰਮਾ ਦੀ ਸਫ਼ਲਤਾ ਸੂਬੇ ਦੀਆਂ ਹੋਰ ਕੁੜੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰੇਗੀ। ਇਸ ਚੋਣ ਮਾਣ ਅਤੇ ਖੁ...