ਲੋਕਾਂ ਵੱਲੋਂ ਮਿਲੀ ਜਿੰਮੇਵਾਰੀ ਨੂੰ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨੇਪਰੇ ਚਾੜ੍ਹ ਰਿਹਾ ਹਾਂ : ਸਪੀਕਰ ਸੰਧਵਾਂ
ਕੋਟਕਪੂਰਾ, 19 ਫਰਵਰੀ 2026() ਮੁਹੱਲਾ ਵਿਕਾਸ ਕਮੇਟੀ ਢਿੱਲੋਂ ਕਲੋਨੀ ਵੱਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੁਹੱਲੇ ਦੇ ਵਸਨੀਕਾਂ ਵੱਲੋਂ ਆਪਣੀਆਂ ਰਹਿੰਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸਪੀਕਰ ਸੰਧਵਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਮੌਕੇ ’ਤੇ ਹੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਬੁਲਾ ਕੇ ਹੱਲ ਕਰਵਾਇਆ ਗਿਆ।
ਵਿਕਾਸ ਕਮੇਟੀ ਦੇ ਪ੍ਰਧਾਨ ਸ. ਗੁਰਚਰਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਹੋਏ ਇਸ ਸਮਾਗਮ ਦੌਰਾਨ ਧਨਵੰਤ ਸਿੰਘ ਖਹਿਰਾ ਨੇ ਕਿਹਾ ਕਿ ਸਪੀਕਰ ਸ. ਸੰਧਵਾਂ ਨੇ ਢਿੱਲੋਂ ਕਲੋਨੀ ਦੇ ਵਸਨੀਕਾਂ ਦੀ ਪਿਛਲੇ ਚਾਰ ਦਹਾਕਿਆਂ ਤੋਂ ਲੰਬਿਤ ਪਈ ਗਲੀਆਂ ਅਤੇ ਨਾਲੀਆਂ ਦੀ ਗੰਭੀਰ ਸਮੱਸਿਆ ਦਾ ਪੱਕਾ ਅਤੇ ਮਿਆਰੀ ਹੱਲ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਕਈ ਸਰਕਾਰਾਂ ਅਤੇ ਚੁਣੇ ਨੁਮਾਇੰਦਿਆਂ ਕੋਲ ਗੁਹਾਰ ਲਗਾਉਣ ਦੇ ਬਾਵਜੂਦ ਇਹ ਸਮੱਸਿਆ ਹੱਲ ਨਹੀਂ ਹੋ ਸਕੀ ਸੀ, ਪਰ ਸ. ਸੰਧਵਾਂ ਦੀ ਦੂਰਦਰਸ਼ੀ ਸੋਚ ਅਤੇ ਇਮਾਨਦਾਰ ਕੋਸ਼ਿਸ਼ਾਂ ਸਦਕਾ ਇਹ ਕਾਰਜ ਸਫਲਤਾਪੂਰਵਕ ਪੂਰਾ ਹੋਇਆ। ਉਨ੍ਹਾਂ ਦੱਸਿਆ ਕਿ ਲ...








