ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਚਾੜ੍ਹਿਆ ਜਾਵੇਗਾ ਨੇਪਰੇ: ਡਿਪਟੀ ਕਮਿਸ਼ਨਰ
ਸੰਗਰੂਰ, 27 ਮਈ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ।
ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ...








