Shadow

Tag: punjabi news

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ

hot news
ਚੰਡੀਗੜ੍ਹ, 24 ਮਈ: ਪੰਜਾਬ ਸਰਕਾਰ ਨੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ 26 ਮਈ, 2026 (ਮੰਗਲਵਾਰ) ਨੂੰ ਪੰਜਾਬ ਰਾਜ ਵਿੱਚ ਆਮ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਵੋਟਰਾਂ ਨੂੰ 26 ਮਈ, 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਵਿੱਚ ਆਪਣੀ ਵੋਟ ਪਾਉਣ ਦੀ ਸਹੂਲਤ ਦੇਣ ਲਈ ਲਿਆ ਗਿਆ ਹੈ। ਚੰਡੀਗੜ੍ਹ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਵਿਖੇ ਵੀ ਛੁੱਟੀ ਹੋਵੇਗੀ।...
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

breaking news
ਚੰਡੀਗੜ੍ਹ, 24 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ ਵਿੱਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਪਿੰਡਾਂ ਤੋਂ ਲੈ ਕੇ ਅੰਤਰਰਾਸ਼ਟਰੀ ਖੇਡ ਮੈਦਾਨਾਂ ਤੱਕ ਸੂਬੇ ਵਿੱਚ ਖੇਡਾਂ ਲਈ ਵਿਆਪਕ ਐਲਾਨ ਕੀਤਾ। ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਓਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਮੈਡਲ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ।ਅੱਜ ਇੱਥੇ ਸੈਕਟਰ-35 ਵਿੱਚ ਮਿਊਂਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ ਵਿੱਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਲ 2026-27 ਲਈ 1,763 ਕ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ  ਸਮੇਤ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਦੋਸ਼ੀ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ

breaking news, Crime
ਚੰਡੀਗੜ੍ਹ/ਫਿਰੋਜ਼ਪੁਰ, 24 ਮਈ:-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਚਾਰ ਦੋਸ਼ੀਆਂ ਨੂੰ 28.12 ਕਿਲੋਗ੍ਰਾਮ ਹੈਰੋਇਨ ਅਤੇ 9.5 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਬਗੀਚਾ ਸਿੰਘ ਅਤੇ ਭੁਪਿੰਦਰ ਸਿੰਘ ਦੋਵੇਂ ਵਾਸੀ ਪਿੰਡ ਬੋਘੀ ਵਾਲਾ, ਗੁਰੂ ਹਰ ਸਹਾਏ; ਸਾਜਨ, ਵਾਸੀ ਪਿੰਡ ਅਰਾਈਆਂ ਵਾਲਾ; ਅਤੇ ਛਿੰਦਰਪਾਲ ਸਿੰਘ ਉਰਫ਼ ਰਿੰਕੂ ਵਾਸੀ ਲੱਖਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਇਹ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮ ਨੇ ਮੁਲਜ਼ਮਾਂ ਦੀ ਹੁੰਡਈ ਕ੍ਰੇਟਾ ਕਾਰ ਵੀ ਜ਼ਬਤ ਕਰ ਲਈ ਹੈ, ਜਿਸਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰ ਰਹੇ ਸਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਦੇ ਵਿਦੇਸ਼ੀ ਤਸਕਰਾਂ ...

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

breaking news
ਚੰਡੀਗੜ੍ਹ, 24 ਮਈ 2026:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ। ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲ...
ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

breaking news
ਚੰਡੀਗੜ੍ਹ, 24 ਮਈ:-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਝੋਨੇ ਦੀ ਟਿਕਾਊ ਕਾਸ਼ਤ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਐਲਾਨ ਕੀਤਾ ਕਿ ਸੂਬੇ ਨੇ ਸਾਲ 2026-27 ਦੇ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਅਧੀਨ ਲਿਆਉਣ ਦਾ ਟੀਚਾ ਮਿਥਿਆ ਹੈ ਅਤੇ ਇਸ ਮਕਸਦ ਲਈ 40 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਪਾਣੀ ਬਚਾਉਣ ਵਾਲੀ ਡੀ.ਐਸ.ਆਰ. ਸਕੀਮ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2025 ਦੇ ਸਾਉਣੀ ਸੀਜ਼ਨ ਦੌਰਾਨ 23,410 ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਈ, ਜਿਸ ਤਹਿਤ 2,35,899 ਏਕੜ ਰਕਬਾ ਕਵਰ ਕੀਤਾ ਗਿਆ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਯੋਗ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਦਰ ਨਾਲ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ 'ਤੇ 35.38 ਕਰੋ...
मीडिया सामाजिक परिवर्तन का सशक्त माध्यम: राज्यपाल

मीडिया सामाजिक परिवर्तन का सशक्त माध्यम: राज्यपाल

himachal news
राज्यपाल कविन्द्र गुप्ता ने कल देर सांय शिमला में बिग एफएम द्वारा आयोजित ‘बिग इम्पैक्ट अवॉर्ड्स-2026’ समारोह में मुख्य अतिथि के रूप में अध्यक्षता की। इस अवसर पर उन्होंने कहा कि मीडिया केवल समाचार और मनोरंजन का माध्यम नहीं, बल्कि समाज को दिशा देने, जागरूक करने तथा सकारात्मक परिवर्तन लाने वाला एक सशक्त माध्यम भी है। उन्होंने विभिन्न क्षेत्रों में उत्कृष्ट योगदान देने वाले व्यक्तियों को सम्मानित भी किया। कविन्द्र गुप्ता ने बिग एफएम को इस आयोजन के लिए बधाई देते हुए कहा कि ऐसे आयोजन समाज सेवा, नवाचार और जनकल्याण के क्षेत्र में उल्लेखनीय कार्य करने वाले लोगों को पहचान देने का मंच है। उन्होंने कहा कि समर्पण और प्रतिबद्धता के साथ कार्य करने वाले व्यक्तियों को सम्मानित करना समाज को ऐसे पुनीत कार्य करने के लिए प्रेरित करता है। राज्यपाल ने कहा कि प्रधानमंत्री नरेंद्र मोदी के नेतृत्व में देश ‘विकसित...
ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

hot news
ਬਰਨਾਲਾ, 24 ਮਈ-    ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਓਹਨਾਂ ਕਿਹਾ ਕਿ ਸਾਰੇ ਯੋਗ ਵੋਟਰ, ਆਪਣੇ ਬੀਐਲਓਜ਼ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਭਰੇ ਹੋਏ ਇਨੁਮੀਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਹੋਣਗੀਆਂ। ਇੱਕ ਕਾਪੀ ਖੁਦ (ਸਵੈ ਤਸਦੀਕ) ਕਰਕੇ ਬੀ.ਐਲ.ਓ. ਨੂੰ ਵਾਪਸ ਦੇਣੀ ਹੋਵੇਗੀ ਅਤੇ ਇੱਕ ਕਾਪੀ ਆਪਣੇ ਰਿਕਾਰਡ ਲਈ ਆਪਣੇ ਕੋਲ ਰੱਖਣੀ ਹੋਵੇਗੀ। ਓਹਨਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ...
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ; 02 ਮੁਲਜ਼ਮ ਗ੍ਰਿਫਤਾਰ

hot news
ਮੂਨਕ, 24 ਮਈ- ਡਾ. ਰਵਜੌਤ ਗਰੇਵਾਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.05.2026 ਤੋਂ 24.05.2026 ਤਕ ਡਰੱਗ ਦਾ 01 ਕੇਸ ਦਰਜ ਕਰਕੇ 02 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 80 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਤੇ ਨਸ਼ੇ ਦੀ ਦਲਦਲ ਵਿੱਚ ਫਸੇ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚੋਂ ਦਵਾਈ ਦਿਵਾਈ ਗਈ ਅਤੇ ਵੱਖ ਵੱਖ ਕੇਸਾਂ ਵਿੱਚ 05 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ ਜੁਰਮਾਂ ਤਹਿਤ 91 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਕੇ 43 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 06 ਵਿਅਕਤੀਆਂ ਵਿਰੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾ...
ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕੀਤੀ ਸੰਜੀਵ ਅਰੋੜਾ ਨਾਲ ਜੇਲ ਵਿਚ ਮੁਲਾਕਾਤ

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਕੀਤੀ ਸੰਜੀਵ ਅਰੋੜਾ ਨਾਲ ਜੇਲ ਵਿਚ ਮੁਲਾਕਾਤ

breaking news
ਚੰਡੀਗੜ੍ਹ, 23 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਪੰਜਾਬ ਦੇ ਸਾਬਕਾ ਸਨਅਤ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੂੰ ਈ ਡੀ ਵਲੋਂ ਗ੍ਰਿਫਤਾਰ ਕਰਨ ਪਿਛੋਂ ਜੇਲ ਭੇਜੇ ਜਾਣ ਪਿਛੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਨ ਲਈ ਜੇਲ ਵਿਚ ਗਏ। ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਇਨਫੋਰਸਮੈਂਟ ਦੀ ਟੀਮ ਨੇ ਸ੍ਰੀ ਸੰਜੀਵ ਅਰੋੜਾ ਦੇ ਵੱਖ ਵੱਖ ਕਾਰੋਬਾਰਾਂ 'ਤੇ ਛਾਪੇ ਮਾਰਨ ਪਿਛੋਂ ਪਰਚਾ ਦਰਜ ਕੀਤਾ ਸੀ ਅਤੇ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਸੀ। ਉਦੋਂ ਤੋਂ ਹੁਣ ਤੱਕ ਸ੍ਰੀ ਸੰਜੀਵ ਅਰੋੜਾ ਜੇਲ ਵਿਚ ਹਨ। ਅੱਜ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਮੁਲਾਕਾਤ ਕਰਕੇ ਸੰਜੀਵ ਅਰੋੜਾ ਨੂੰ ਹੌਸਲਾ ਦਿੱਤਾ ਅਤੇ ਯਕੀਨ ਦਿਵਾਇਆ ਕਿ ਪੂਰੀ ਆਮ ਆਦਮੀ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਧੱਕੇਸ਼ਾਹੀ ਅੱਗੇ ਆਮ ਆਦਮੀ ਪਾਰਟੀ ਕ...
ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼

ਅੰਮ੍ਰਿਤਸਰ ਮੁਕਾਬਲੇ ਵਿੱਚ ਭਗਵਾਨਪੁਰੀਆ ਦਾ ਸ਼ੂਟਰ ਜ਼ਖਮੀ; ਦੋ ਗ੍ਰਿਫ਼ਤਾਰ: ਕਤਲ ਕਰਨ ਜਾ ਰਹੇ ਸਨ; ਵਿਦੇਸ਼ ਤੋਂ ਕੰਮ ਕਰ ਰਹੇ ਗੈਂਗਸਟਰ ਅੰਕੁਸ਼ ਬਾਹਮਣ ਨੇ ਰਚੀ ਸੀ ਸਾਜ਼ਿਸ਼

breaking news, Crime
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਸਰਗਰਮ ਸ਼ੂਟਰ ਵੀ ਸ਼ਾਮਲ ਹੈ। ਕਾਰਵਾਈ ਦੌਰਾਨ ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਸਵੈ-ਰੱਖਿਆ ਤਹਿਤ ਕਾਰਵਾਈ ਕੀਤੀ। ਇਸ ਦੌਰਾਨ ਇੱਕ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ।   ਪੁਲਿਸ ਵੱਲੋਂ ਸ਼ੱਕੀਆਂ ਨੂੰ ਰੋਕਣ ਦੀ ਕੀਤੀ ਸੀ ਕੋਸ਼ਿਸ਼ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਥਾਣਾ ਇਸਲਾਮਾਬਾਦ ਅਧੀਨ ਫਤਿਹਪੁਰ ਇਲਾਕੇ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਬ-ਇੰਸਪੈਕਟਰ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਇਲਾਕੇ ਵਿੱਚ ਆਮ ਗਸ਼ਤ ਅਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਸ਼ੱਕੀ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕ...