ਪਿੰਡ ਛਾਪਾ ‘ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਲਗਾਇਆ ਕਿਸਾਨ ਸਿਖਲਾਈ ਕੈਂਪ
ਮਹਿਲ ਕਲਾਂ, 23 ਮਈ- ਡਾਕਟਰ ਸੁਖਪਾਲ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਛਾਪਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਹਨਾਂ ਦੇ ਹੱਲ ਸਬੰਧੀ ਪਿੰਡ ਛਾਪਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਦੌਰਾਨ ਡਾਕਟਰ ਸੁਰਿੰਦਰਾ ਸਿੰਘ, ਸਹਾਇਕ ਪ੍ਰੋਫੈਸਰ,
ਕੇ.ਵੀ.ਕੇ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ
ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਦਾ ਧਿਆਨ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ, ਸ਼ਾਮ ਵੇਲੇ ਬਿਜਾਈ ਅਤੇ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ
ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਹੀ ਕੀਤੀ ਜਾਵੇ ਅਤੇ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀ ਮੈਥਾਲੀਨ ਅਤੇ 100 ...








