ਪੰਜਾਬ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਨਦਾਰ ਸਮਾਗਮ ਲਈ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
*ਚੰਡੀਗੜ੍ਹ; 22 ਮਈ 2026:* ਪੰਜਾਬ, ਭਾਰਤੀ ਹਾਕੀ ਦੇ ਇਤਿਹਾਸਕ ਦੌਰ ਦਾ ਅਹਿਮ ਹਿੱਸਾ ਬਣਨ ਲਈ ਤਿਆਰ ਹੈ।ਸੂਬਾ ਇਸ ਸਾਲ ਅਕਤੂਬਰ ਵਿੱਚ ਪਹਿਲੀ ਵਾਰ ਵੱਕਾਰੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨ ਦੀਆਂ ਤਿਆਰੀਆਂ ਕਰ ਰਿਹਾ ਹੈ। ਇਸ ਅੰਤਰਰਾਸ਼ਟਰੀ ਟੂਰਨਾਮੈਂਟ ਲਈ ਇੰਡੀਅਨ ਹਾਕੀ ਫੈਡਰੇਸ਼ਨ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਕਿਹਾ ਕਿ ਇਹ ਸਮਾਗਮ ਭਾਰਤੀ ਹਾਕੀ ਵਿੱਚ ਪੰਜਾਬ ਦੀ ਪਛਾਣ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਖੇਡਾਂ ਵੱਲ ਪ੍ਰੇਰਿਤ ਕਰੇਗਾ।
'ਹਾਕੀ ਇੰਡੀਆ' ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੱਸਾ ਲੈਣ ਵਾਲੇ ਖਿਡਾਰੀਆਂ ਅਤੇ ਅਧਿਕਾਰੀਆਂ ਲਈ ਵਿਸ਼ਵ ਪੱਧਰੀ ਪ੍ਰਬੰਧ, ਪੁਖਤਾ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ, "ਪੰਜਾਬ ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਹੈ ਅਤੇ ਸਾਡੀ ਧਰਤੀ 'ਤੇ ਅਜਿਹੇ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਨਾਲ ਸਾਡੇ ਨੌਜਵਾਨਾਂ ਨੂੰ ...








