‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ
ਚੰਡੀਗੜ੍ਹ, 13 ਫਰਵਰੀ 2026:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਸੂਬਾ ਪੱਧਰੀ ਪਹੁੰਚ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ।
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਪਤੀ ਮੰਨਦੀ ਹੈ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿ...








