ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
ਨਵੀਂ ਦਿੱਲੀ/ਪੰਜਾਬ, 20 ਮਈ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ।
ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ...








