Monday, March 16
Shadow

Tag: punjabi news

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

local news
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ ਅਤੇ ਉਨਾਂ ਨੇ ਹਲਦੀ ਦਾ ਪ੍ਰੋਸੈਸਿੰਗ ਪਲਾਂਟ ਵੀ ਨਾਲ ਲਗਾ ਲਿਆ। ਉਨਾਂ ਨੇ ਕਣਕ ਝੋਨੇ ਦੀ ਰਵਾਇਤੀ ਖੇਤੀ ਦੇ ਨਾਲ-ਨਾਲ ਕਣਕ ਝੋਨੇ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

Punjab
ਮੁੰਬਈ, 3 ਫਰਵਰੀ 2026: ਪੰਜਾਬ ਨੂੰ ਵਿਸ਼ਵਵਿਆਪੀ ਨਿਵੇਸ਼ ਕੇਂਦਰ ਵਜੋਂ ਸਥਾਪਤ ਕਰਨ ਦੀ ਕੋਸ਼ਿਸ਼ ਵਿੱਚ ਹੋਰ ਤੇਜ਼ ਆਈ ਹੈ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਸ਼ਵ ਦੀ ਉੱਘੀ ਕੰਪਨੀ ਹਿੰਦੂਜਾ ਗਰੁੱਪ ਨਾਲ ਕੀਤੇ ਵਿਆਪਕ ਵਿਚਾਰ-ਵਟਾਂਦਰੇ ਉਪਰੰਤ ਕੰਪਨੀ ਨੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਪੰਜਾਬ ਨੂੰ ਇੱਕ ਸਥਿਰ, ਭਵਿੱਖ ਲਈ ਤਿਆਰ ਅਤੇ ਕਾਰੋਬਾਰ-ਅਨੁਕੂਲ ਸਥਾਨ ਵਜੋਂ ਪੇਸ਼ ਕਰਦਿਆਂ, ਮੁੱਖ ਮੰਤਰੀ ਨੇ ਸੂਬੇ ਦੇ ਵਿਕਸਤ ਹੋ ਰਹੇ ਉਦਯੋਗਿਕ ਖੇਤਰ, ਨੀਤੀਗਤ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਉਜਾਗਰ ਕੀਤਾ, ਜਿਸ ਸਦਕਾ ਮਾਰਚ 2022 ਤੋਂ ਹੁਣ ਤੱਕ 1.5 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਅਤੇ ਇਲੈਕਟ੍ਰਿਕ ਗਤੀਸ਼ੀਲਤਾ ਤੋਂ ਲੈ ਕੇ ਡਿਜੀਟਲ ਸੇਵਾਵਾਂ ਤੱਕ ਦੇ ਖੇਤਰਾਂ ਦੇ ਵਿਸਥਾਰ ਦਾ ਸਪਸ਼ਟ ਰੋਡਮੈਪ ਤਿਆਰ ਵਿੱਚ ਮਦਦ ਮਿਲੀ। ਮੀਟਿੰਗ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਨਿਵੇਸ਼ ਦੇ ਦ੍ਰਿਸ਼ਟੀਕੋਣ ਤੋਂ ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਸੂਬਾ ਹੈ ਕਿਉਂਕਿ ਇਥੇ ਬੁਨਿਆ...
ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

Punjab
ਚੰਡੀਗੜ੍ਹ, 3 ਫਰਵਰੀ:– ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ 'ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਦਸਮੇਸ਼ ਅਕੈਡਮੀ ਵਿੱਚ ਵਿੱਤੀ ਬੇਨਿਯਮੀਆਂ, ਪ੍ਰਬੰਧਨ ਵਿਚਲੀਆਂ ਗੜਬੜੀਆਂ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਖਾਮੀਆਂ ਦੇ ਦੋਸ਼ਾਂ ਦੀ ਡੂੰਘਾਈ ਨਾਲ ਜਾਂਚ ਲਈ ਕਿਹਾ ਹੈ। ਸਿੱਖਿਆ ਮੰਤਰੀ ਨੇ ਇਹ ਨਿਰਦੇਸ਼ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ.), ਰੂਪਨਗਰ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਤੋਂ ਬਾਅਦ ਸਾਹਮਣੇ ਆਈਆਂ ਅਹਿਮ ਖਾਮੀਆਂ ਉਪਰੰਤ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਟਰੱਸਟ ਦੇ ਫੰਡਾਂ ਵਿੱਚ ਕਥਿਤ ਗਬਨ, ਸੰਸਥਾ ਦੀ ਜਾਇਦਾਦ ਦੀ ਦੁਰਵਰਤੋਂ ਅਤੇ ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

Crime
ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਉਰਫ਼ ਘੁੱਲਾ (30) ਵਾਸੀ ਪਿੰਡ ਦਲੇਰੀ, ਤਰਨਤਾਰਨ, ਸੁਮਿਤ ਉਰਫ਼ ਸਚਿਨ (28) ਵਾਸੀ ਗੁਮਾਨਪੁਰਾ, ਅੰਮ੍ਰਿਤਸਰ ਅਤੇ ਵਿਸ਼ਾਲ ਕੁਮਾਰ (22) ਵਾਸੀ ਭਿਖੀਵਿੰਡ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੌਕ ਪਿਸਤੌਲ, ਇਕ ਇਟਲੀ ਦਾ ਬਣਿਆ 9 ਐਮਐਮ ਬੇਰੇਟਾ, ਇਕ ਤੁਰਕੀ ਦਾ ਬਣਿਆ 9 ਐਮਐਮ ਜ਼ਿਗਾਨਾ, ਇਕ ਤੁਰਕੀ ਦਾ ਬਣਿਆ 9 ਐਮਐਮ ਪੀਐਕਸ5 ਗਲੌਕ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

National, Politics, Punjab
ਬਰਨਾਲਾ, 3 ਫਰਵਰੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ 'ਤੇ ਕੈਂਪ ਲਾਏ ਗਏ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ 'ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ 'ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।...
ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਵਿਖੇ ਹੋਏ ਨਤਮਸਤਕ

local news
ਰੂਪਨਗਰ, 03 ਫਰਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਸ਼ਹੀਦੀ ਬੁਰਜ ਬਾਬਾ ਜੁਝਾਰ ਸਿੰਘ ਜੀ ਪਿੰਡ ਭੈਣੀ ਚੌਂਤਾ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸ. ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਜੁਝਾਰ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਸਿੱਖ ਇਤਿਹਾਸ ਦਾ ਬੇਮਿਸਾਲ ਅਧਿਆਇ ਹੈ ਜੋ ਸਾਨੂੰ ਸੱਚ, ਧਰਮ ਅਤੇ ਇਨਸਾਫ਼ ਦੇ ਰਾਹ ’ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪਵਿੱਤਰ ਥਾਵਾਂ ’ਤੇ ਨਤਮਸਤਕ ਹੋ ਕੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੀ ਲੋੜ ਹੈ। ਚੇਅਰਮੈਨ ਗੜ੍ਹੀ ਨੇ ਅਰਦਾਸ ਕਰਦੇ ਹੋਏ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰੇ ਦੀ ਭਲਾਈ ਅਤੇ ਸਮਾਜਿਕ ਏਕਤਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵਿੰਦਰ ਸਿੰਘ 96ਵੇਂ ਕਰੋੜੀ ਅਤੇ ਬਾਬਾ ਸੰਤੋਸ਼ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐਸਪੀ ਮ...
ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

ਸਿੱਖਿਆ, ਸਿਹਤ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਹਮੇਸ਼ਾਂ ਹੀ ਤਰਜੀਹ ਰਹੇਗੀ – ਕੈਬਨਿਟ ਮੰਤਰੀ ਅਮਨ ਅਰੋੜਾ

local news
ਸੁਨਾਮ ਊਧਮ ਸਿੰਘ ਵਾਲਾ, 3 ਫਰਵਰੀ (000) - ਹਲਕਾ ਸੁਨਾਮ ਵਿੱਚ ਸ਼ੁਰੂ ਕੀਤੇ ਵਿਕਾਸ ਕਾਰਜਾਂ ਦੀ ਕਵਾਇਦ ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼ਹੀਦ ਊਧਮ ਸਿੰਘ ਸਕੂਲ ਆਫ਼ ਐਮੀਨੈਂਸ ਦੀ ਕਾਇਆ ਕਲਪ ਕਰਨ ਉਪਰੰਤ ਵਿਰਾਸਤੀ ਇਮਾਰਤ ਦਾ ਉਦਘਾਟਨ ਕੀਤਾ। 1.87 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਸਕੂਲ ਇਲਾਕੇ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਵਿੱਚ ਬਹੁਤ ਅਹਿਮ ਸਥਾਨ ਰੱਖਦਾ ਹੈ। ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਕੂਲ ਦੀ ਇਮਾਰਤ 1905 ਵਿੱਚ ਬਣੀ ਸੀ ਅਤੇ ਕਿਸੇ ਸਮੇਂ ਸ਼ਹੀਦ ਊਧਮ ਸਿੰਘ ਜੀ ਇਸ ਸਕੂਲ ਵਿੱਚ ਪੜ੍ਹਦੇ ਹੁੰਦੇ ਸਨ। ਇਸ ਸਕੂਲ ਨਾਲ ਸ਼ਹੀਦ ਊਧਮ ਸਿੰਘ ਜੀ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ। ਪਿਛਲੀਆਂ ਸਰਕਾਰਾਂ ਨੇ ਇਸ ਸਕੂਲ ਦੀ ਦਸ਼ਾ ਸੁਧਾਰਨ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ। ਜਿਸ ਕਾਰਨ ਇਸ ਸਕੂਲ ਦੀ ਹੋਂਦ ਨੂੰ ਵੀ ਖਤਰਾ ਪੈਦਾ ਹੋ ਗਿਆ ਸੀ। ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢ...
ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

ਅਸ਼ੀਰਵਾਦ ਸਕੀਮ ਹੁਣ ਸੇਵਾ ਕੇਂਦਰਾਂ ਰਾਹੀਂ ਲਾਗੂ ਹੋਈ – ਕੁਲਦੀਪ ਸਿੰਘ ਧਾਲੀਵਾਲ

local news
ਅੰਮ੍ਰਿਤਸਰ, 3 ਫਰਵਰੀ (         ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਗਰੀਬ, ਪੱਛੜੇ ਅਤੇ ਹਾਸੀਏ ’ਤੇ ਖੜ੍ਹੇ ਵਰਗਾਂ ਦੀ ਭਲਾਈ ਲਈ ਲਗਾਤਾਰ ਲੋਕ-ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਅਸ਼ੀਰਵਾਦ ਸਕੀਮ ਨੂੰ ਹੋਰ ਪਾਰਦਰਸ਼ੀ, ਸੁਚਾਰੂ ਅਤੇ ਲੋਕ-ਮਿਤਰ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੈ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਆਨਲਾਈਨ ਪੋਰਟਲ ਨੂੰ ਸੇਵਾ ਕੇਂਦਰਾਂ ਨਾਲ ਸਾਂਝੇ ਤੌਰ ’ਤੇ ਜੋੜ ਕੇ ਅਧਿਕਾਰਕ ਤੌਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਅਸ਼ੀਰਵਾਦ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਅਰਜ਼ੀਆਂ ਸਿਰਫ਼ ਸੇਵਾ ਕੇਂਦਰਾਂ ਰਾਹੀਂ ਹੀ ਦਾਖ਼ਲ ਕੀਤੀਆਂ ਜਾ ਸਕਣਗੀਆਂ, ਜਿਸ ਨਾਲ ਸਕੀਮ ਦੀ ਕਾਰਗੁਜ਼ਾਰੀ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣੇਗੀ। ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਸਰਕਾਰੀ ਭਲਾਈ ਸਕੀਮਾਂ ਦਾ ਹਰ ਇੱਕ ਰੁਪਇਆ ਪੂਰੀ ਇਮਾਨਦਾਰੀ ਅਤੇ ਪਾਰਦਰ...
ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

Politics
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ  ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ  ਗਿਰ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

Punjab
*ਚੰਡੀਗੜ੍ਹ, 3 ਫ਼ਰਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸਬੰਧ...