Shadow

Tag: punjabi news

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

hot news
ਚੰਡੀਗੜ੍ਹ; 16 ਮਈ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ 'ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ 'ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।" ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ 'ਤੇ ਲਗਾਤਾਰ ਵਿਦ...
ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

ਵਿਸ਼ਵ ਹਾਈਪਰਟੈਂਸ਼ਨ ਦਿਵਸ: ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ 40 ਤੋਂ 90 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਲਈ ਬਣੀ ਸਹਾਰਾ, 98 ਸਾਲਾ ਮਰੀਜ਼ਾਂ ਨੂੰ ਵੀ ਮਿਲਿਆ ਲਾਭ

health, hot news
*ਚੰਡੀਗੜ੍ਹ, 16 ਮਈ 2026*- ਵਿਸ਼ਵ ਹਾਈਪਰਟੈਂਸ਼ਨ ਦਿਵਸ ਦੇ ਮੌਕੇ ‘ਤੇ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਉੱਚ ਰਕਤਚਾਪ ਅਤੇ ਇਸ ਨਾਲ ਸੰਬੰਧਿਤ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਮਹੱਤਵਪੂਰਨ ਰਾਹਤ ਦੇ ਰਹੀ ਹੈ। ਜਿਵੇਂ-ਜਿਵੇਂ ਵੱਖ-ਵੱਖ ਉਮਰ ਵਰਗਾਂ ਵਿੱਚ ਉੱਚ ਰਕਤਚਾਪ ਦੇ ਮਾਮਲੇ ਵਧ ਰਹੇ ਹਨ, ਇਹ ਯੋਜਨਾ ਪੰਜਾਬ ਦੇ ਹਜ਼ਾਰਾਂ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਦੇ ਨਾਲ-ਨਾਲ ਭਾਰੀ ਚਿਕਿਤਸਾ ਖਰਚਿਆਂ ਤੋਂ ਵੀ ਸੁਰੱਖਿਆ ਪ੍ਰਦਾਨ ਕਰ ਰਹੀ ਹੈ। ਹਾਈਪਰਟੈਂਸ਼ਨ, ਜਿਸਨੂੰ ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਕਿਹਾ ਜਾਂਦਾ ਹੈ, ਨੂੰ ਡਾਕਟਰ ਅਕਸਰ “ਸਾਇਲੈਂਟ ਕਿਲਰ” ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ। ਹਸਪਤਾਲਾਂ ਵਿੱਚ ਬਜ਼ੁਰਗ ਪੁਰਸ਼ ਜਾਂਚ ਰਿਪੋਰਟਾਂ ਦੀ ਉਡੀਕ ਕਰਦੇ ਨਜ਼ਰ ਆਉਂਦੇ ਹਨ, ਮਹਿਲਾਵਾਂ ਆਪਣੇ ਪਰਸ ਵਿੱਚ ਦਵਾਈਆਂ ਦੀਆਂ ...
ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਮਜੀਠਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿੱਚ ਹੋਏ ਸ਼ਾਮਲ

hot news
*ਚੰਡੀਗੜ੍ਹ/ਮਜੀਠਾ 16 ਮਈ , 2026*- ਆਮ ਆਦਮੀ ਪਾਰਟੀ (ਆਪ) ਨੂੰ ਮਜੀਠਾ ਵਿੱਚ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ, ਜਦਕਿ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਜ਼ਮੀਨੀ ਪੱਧਰ ਦੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਰਸਮੀ ਤੌਰ 'ਤੇ 'ਆਪ' ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਮਜੀਠਾ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਕਾਂਗਰਸ ਤੋਂ 'ਆਪ' ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਪਰਮਜੀਤ ਸਿੰਘ ਪੰਮਾ, ਪਲਵਿੰਦਰ ਸਿੰਘ ਪਾਲੀ, ਜਗਦੀਪ ਸਿੰਘ ਗੋਗਾ, ਅਪਰਮਦੀਪ ਸਿੰਘ ਅੱਪੂ ਅਤੇ ਅਮਨਦੀਪ ਸਿੰਘ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 'ਆਪ' ਸਰਕਾਰ ਦੀਆਂ ਨੀਤੀਆਂ ਹਰ ਵਰਗ ਦੇ ਭਲਾਈ ਲਈ ਸਮਰਪਿਤ ਹਨ। ਅੱਜ ਸੂਬੇ ਦੇ ਲੋਕ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਦੀ ਰਾਜਨੀਤੀ ਨੂੰ ਚੁਣ ਰਹੇ ਹਨ। ਮਜੀਠਾ ਤੋਂ ਆਏ ਇਨ੍ਹਾਂ ਸਾਥੀਆਂ ਦੇ ਜੁੜਨ ਨਾਲ ਪਾਰਟੀ ਨੂੰ ਖੇਤਰ ਵਿੱਚ ਬੇਮਿਸਾਲ ਮਜ਼ਬੂਤੀ ਮਿਲੇਗੀ। ...
ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

breaking news
*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*   ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਸ਼ਨੀਵਾਰ ਨੂੰ ਸਮਾਣਾ ਵਿਖੇ ਇੱਕ ਜਨਸਭਾ ਦੌਰਾਨ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਕਹਿ ਕੇ ਸਵਾਗਤ ਕੀਤਾ। ਰੱਖੜਾ ਦੇ ਪਰਿਵਾਰਕ ਮੈਂਬਰ ਅਤੇ ਕਈ ਸਮਰਥਕ ਵੀ ਉਨ੍ਹਾਂ ਦੇ ਨਾਲ 'ਆਪ' ਵਿੱਚ ਸ਼ਾਮਲ ਹੋਏ।   ਰੱਖੜਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 16 ਮਈ ਦਾ ਦਿਨ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਇੱਕ ਅਹਿਮ ਦਿਨ ਵਜੋਂ ਯਾਦ ਰੱਖਿਆ ਜਾਵੇਗਾ, ਕਿਉਂਕਿ ਲੋਕ ਸੇਵਾ ਨੂੰ ਸਮਰਪਿਤ ਇੱਕ ਸਾਫ਼-ਸੁਥਰੇ ਅਤੇ ਸਤਿਕਾਰਤ ਅਕਸ ਵਾਲੀ ਸ਼ਖ਼ਸੀਅਤ 'ਆਪ' ਪਰਿਵਾਰ ਵਿੱਚ ਸ਼ਾਮਲ ਹੋਈ ਹੈ। ਮਾਨ ਨੇ ਕਿਹਾ ਕਿ ਰੱਖੜਾ ਕੋਲ ਆਪਣੇ ਕਾਰੋਬਾਰ ਅਤੇ ਨਿੱਜੀ ਹਿੱਤਾਂ ਨੂੰ ਵਧਾਉਣ ਦੇ ਕਈ ਮੌਕੇ ਸਨ, ਪਰ ਉਨ੍ਹਾਂ ਨੇ ਆਮ ਲੋਕਾਂ ਦੀ ਸੇਵਾ ਦਾ ਰਾਹ ਚੁਣਿਆ।   ਮੁੱਖ ਮੰਤਰੀ ਨੇ ਸਮੁੱਚੇ...
‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਚੰਡੀਗੜ੍ਹ; 16 ਮਈ , 2026*- ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਪ੍ਰਕਿਰਿਆ ਤਹਿਤ ਪੰਜਾਬ ਵਿੱਚ ਕਿਸੇ ਵੀ ਯੋਗ ਵੋਟਰ ਦੀ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ। ਕਿਸੇ ਖਾਸ ਰਾਜਨੀਤਿਕ ਪਾਰਟੀ ਲਈ "ਜਾਅਲੀ ਵੋਟਾਂ" ਬਣਾਉਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਆਗੂ ਅਤੇ ਵਰਕਰ ਸੂਬੇ ਭਰ ਦੇ ਹਰੇਕ ਪੋਲਿੰਗ ਬੂਥ 'ਤੇ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼.) ਦੇ ਨਾਲ ਤਾਇਨਾਤ ਰਹਿਣਗੇ ਤਾਂ ਜੋ ਇਸ ਪ੍ਰਕਿਰਿਆ ਦੀ ਸਖ਼ਤ ਨਿਗਰਾਨੀ ਕੀਤੀ ਜਾ ਸਕੇ ਅਤੇ ਬੇਨਿਯਮੀਆਂ ਨੂੰ ਰੋਕਿਆ ਜਾ ਸਕੇ। ਹੋਰ ਸੂਬਿਆਂ ਤੋਂ ਲੱਖਾਂ ਯੋਗ ਵੋਟਾਂ ਨੂੰ ਹਟਾਉਣ ਅਤੇ ਤਸਦੀਕ ਪ੍ਰਕਿਰਿਆ ਵਿੱਚ ਬੇਨਿਯਮੀਆਂ ਸਬੰਧੀ ਆਈਆਂ ਸ਼ਿਕਾਇਤਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਵਿੱਚ ਅਜਿਹੀਆਂ ਬੇਨਿਯਮੀਆਂ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ...
ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

ਮਾਨਸਿਕ ਰੋਗੀ ਦਾ ਹੁਣ ਨਹੀਂ ਚੱਲੇਗਾ ਬਹਾਨਾ, ਬੇਅਦਬੀ ਕਰਨ ‘ਤੇ ਹੋਵੇਗੀ ਸਖ਼ਤ ਸਜ਼ਾ- ਭਗਵੰਤ ਸਿੰਘ ਮਾਨ

breaking news
ਸਮਾਣਾ/ਚੰਡੀਗੜ੍ਹ, 16 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਵੇਂ ਬਣੇ ਬੇਅਦਬੀ ਵਿਰੋਧੀ ਕਾਨੂੰਨ, ਪੰਜਾਬ ਦੇ ਵਿਕਾਸ ਕਾਰਜਾਂ, ਬਿਜਲੀ ਸੁਧਾਰਾਂ, ਸਿੰਚਾਈ ਪ੍ਰੋਜੈਕਟਾਂ, ਰੁਜ਼ਗਾਰ ਦੇ ਮੌਕਿਆਂ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਬਾਰੇ ਵਿਸਥਾਰਪੂਰਵਕ ਗੱਲ ਕੀਤੀ। ਬੇਅਦਬੀ ਦੇ ਮੁੱਦੇ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਕਾਰਨ ਕਈ ਸਾਲਾਂ ਤੋਂ ਲੋਕਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਸੀ। ਉਨ੍ਹਾਂ ਕਿਹਾ ਕਿ ਕਮਜ਼ੋਰ ਕਾਨੂੰਨੀ ਪ੍ਰਬੰਧਾਂ ਕਾਰਨ ਦੋਸ਼ੀ ਲੋਕ ਮਾਨਸਿਕ ਬੀਮਾਰੀ ਜਾਂ ਕਾਨੂੰਨੀ ਖਾਮੀਆਂ ਦਾ ਹਵਾਲਾ ਦੇ ਕੇ ਸਜ਼ਾ ਤੋਂ ਬਚ ਨਿਕਲਦੇ ਸਨ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਸ ਕੀਤਾ ਗਿਆ ਨਵਾਂ ਕਾਨੂੰਨ ਬੇਅਦਬੀ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ ਅਤੇ ਪੁਰਾਣੀਆਂ ਖਾਮੀਆਂ ਨੂੰ ਖ਼ਤਮ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਬੇਅਦਬੀ ਦੇ ਮਾਮਲਿਆਂ ਵਿੱਚ ਮਾਨਸਿਕ ਤ...
ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

ਬੀਬੀਐਮਬੀ ਦੇ ਫੈਸਲਿਆਂ ਵਿੱਚ ਪੰਜਾਬ ਨੂੰ ਮਿਲੇ ਯੋਗ ਸਥਾਨ, ਤਾਨਾਸ਼ਾਹੀ ਅਤੇ ਗਲਤ ਫੈਸਲਿਆਂ ਨੂੰ ਬਿਲਕੁਲ ਨਹੀਂ ਕਰਾਂਗੇ ਬਰਦਾਸ਼ਤ: ਬਰਿੰਦਰ ਗੋਇਲ

Punjab
ਚੰਡੀਗੜ੍ਹ, 16 ਮਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਸਥਾਪਨਾ ਦੇ 50 ਸਾਲ ਪੂਰੇ ਹੋਣ 'ਤੇ ਪੰਚਕੂਲਾ ਵਿਖੇ ਆਯੋਜਿਤ ਮੀਟਿੰਗ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਸੂਬੇ ਦੇ ਹਿੱਤਾਂ ਅਤੇ ਅਧਿਕਾਰਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸਾਹਮਣੇ ਬਹੁਤ ਹੀ ਸੰਜੀਦਗੀ ਅਤੇ ਦ੍ਰਿੜਤਾ ਨਾਲ ਪੰਜਾਬ ਦਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਵਿੱਚ ਬਹੁਤ ਹੀ ਨਿਮਰਤਾ ਅਤੇ ਸਤਿਕਾਰ ਨਾਲ ਪੰਜਾਬ ਦੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਪਰ ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਪੰਜਾਬ ਆਪਣੇ ਅਧਿਕਾਰਾਂ 'ਤੇ ਕਿਸੇ ਵੀ ਤਰ੍ਹਾਂ ਦਾ ਡਾਕਾ ਨਹੀਂ ਪੈਣ ਦੇਵੇਗਾ। ਮੀਟਿੰਗ ਦੌਰਾਨ ਆਪਣੀ ਪਹਿਲੀ ਅਤੇ ਮੁੱਖ ਚਿੰਤਾ ਜ਼ਾਹਰ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਬੀਬੀਐਮਬੀ ਦੀ ਸਥਾਪਨਾ ਦੇ ਸਮੇਂ ਤੋਂ ਹੀ ਇਹ ਵਿਵਸਥਾ ਰਹੀ ਹੈ ਕਿ ਇਸ ਵਿੱਚ ਪਾਵਰ (ਬਿਜਲੀ) ਦਾ ਮੈਂਬਰ ਪੰਜਾਬ ਤੋਂ ਅਤੇ ਇਰੀਗੇਸ਼ਨ (ਸਿੰਚਾਈ) ਦਾ ਮੈਂਬਰ ਹਰਿਆਣਾ ਤੋਂ ਨਿਯੁਕਤ ਹੁੰਦਾ ਆਇਆ ਹੈ। ਇਹ 50 ਸਾਲਾਂ ਤੋਂ ਚਲੀ ਆ ਰਹੀ ਇੱਕ ਸਥਾਪਿਤ ਪਰੰਪਰਾ ਹੈ...
राज्यपाल ने शहरी स्थानीय निकाय चुनावों में मतदान के लिए नागरिकों से की अपील

राज्यपाल ने शहरी स्थानीय निकाय चुनावों में मतदान के लिए नागरिकों से की अपील

National
राज्यपाल कविन्द्र गुप्ता ने प्रदेश के सभी पात्र मतदाताओं से 17 मई, 2026 को आयोजित होने वाले शहरी स्थानीय निकाय (यूएलबी) चुनावों में बढ़-चढ़कर भाग लेने की अपील की है। प्रदेश में यूएलबी चुनावों के लिए प्रचार अभियान आज समाप्त हो गया है तथा कल धर्मशाला, सोलन, मंडी एवं पालमपुर नगर निगमों सहित विभिन्न नगर परिषदों और नगर पंचायतों में मतदान होगा। राज्यपाल ने अपने संदेश में कहा कि शहरी स्थानीय निकाय चुनाव स्थानीय स्वशासन को सुदृढ़ बनाने तथा शहरों और कस्बों में बेहतर नागरिक सुविधाएं एवं योजनाबद्ध विकास सुनिश्चित करने में महत्वपूर्ण भूमिका निभाते हैं। उन्होंने सभी पात्र मतदाताओं से जिम्मेदारीपूर्वक अपने मताधिकार का प्रयोग करने का आग्रह करते हुए कहा कि मतदान केवल एक संवैधानिक अधिकार ही नहीं, बल्कि प्रत्येक नागरिक का महत्वपूर्ण कर्तव्य भी है। राज्यपाल ने प्रथम बार मतदान करने वाले युवाओं से विशेष आह्वान...
ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਵਫ਼ਦ ਸਿਖਲਾਈ ਲਈ ਫਿਨਲੈਂਡ ਰਵਾਨਾ, ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤੀ ਮਿਲੇਗੀ

breaking news
ਚੰਡੀਗੜ੍ਹ, 16 ਮਈ* ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਖਲਾਈ ਹਾਸਲ ਕਰਨ ਲਈ ਫਿਨਲੈਂਡ ਜਾ ਰਹੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਸਭ ਤੋਂ ਵੱਡੇ ਬੈਚ ਨੂੰ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਸਿਖਲਾਈ ਦੇਣ, ਆਧੁਨਿਕ ਕਲਾਸ ਰੂਮ ਅਤੇ ਵਿਦਿਅਕ ਸੁਧਾਰਾਂ ਨਾਲ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਵੱਡਾ ਬਦਲਾਅ ਆਇਆ ਹੈ ਜਿਸ ਨਾਲ ਦੇਸ਼ ਭਰ ਵਿੱਚੋਂ ਸੂਬਾ ਮੋਹਰੀ ਸੂਬਾ ਬਣ ਕੇ ਉੱਭਰਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸੰਸਥਾਵਾਂ ਵਿੱਚ ਸਿੱਖਿਆ ਨੂੰ ਦਹਾਕਿਆਂ ਤੱਕ ਨਕਾਰਿਆ ਜਦਕਿ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਪਛਾੜ ਦਿੱਤਾ ਹੈ। ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਕੀਤੀ ਅਧਿਆਪਕ-ਮਾਪੇ ਮਿਲਣੀ ਵਿੱਚ ਲੱਖਾਂ ਮਾਪਿਆਂ ਨੇ ਖੁਦ ਵਧ-ਚੜ੍ਹ ਕੇ ਸ਼ਿਰਕਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀਆਂ ਕਲਾਸਰੂਮਾਂ ਦੇ ਅੰਦਰ ਇਨਕਲਾ...
ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

ਸਿਹਤ ਵਿਭਾਗ ਨੇ ਸਿਹਤ ਕੇਂਦਰਾਂ ਤੇ ਸਕੂਲਾਂ ਵਿੱਚ ਮਨਾਇਆ ਰਾਸ਼ਟਰੀ ਡੇਂਗੂ ਦਿਵਸ: ਸਿਵਲ ਸਰਜਨ

local news
ਬਰਨਾਲਾ, 16 ਮਈ ਸਿਹਤ ਵਿਭਾਗ ਬਰਨਾਲਾ ਵੱਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸਿਹਤ ਕੇਂਦਰਾਂ ਅਤੇ ਸਕੂਲਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰ ਕੇ ਮਨਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਡਾ. ਸਿੱਧੂ ਨੇ ਦੱਸਿਆ ਕਿ ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸਾਕਸ਼ੀ ਸੋਨੀ ਅਤੇ ਡਾ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਇਸ ਸਾਲ ਰਾਸ਼ਟਰੀ ਡੇਂਗੂ ਦਿਵਸ “ਡੇਂਗੂ ਕੰਟਰੋਲ : ਕਲੀਨ,ਚੈੱਕ ਅਤੇ ਕਵਰ “ ਵਿਸ਼ੇ ਦੇ ਤਹਿਤ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਵਗਣਾ ਆਦਿ ਲੱਛਣ ਹੋਣ ਤਾਂ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਚ ਚੈੱਕਅੱਪ ਕਰਾਉਣਾ ਚਾਹੀਦਾ ਹੈ। ...