ਕੈਬਨਿਟ ਮੰਤਰੀ ਨੇ 6 ਕਰੋੜ 50 ਲੱਖ ਰੁਪਏ ਲਾਗਤ ਨਾਲ ਤਿਆਰ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਕੀਤਾ ਉਦਘਾਟਨ
ਲੰਬੀ/ ਸ੍ਰੀ ਮੁਕਤਸਰ ਸਾਹਿਬ 15 ਮਈ
ਪੰਜਾਬ ਸਰਕਾਰ ਵਲੋਂ ਟੇਲਾਂ ਤੇ ਪੈਂਦੀਆਂ ਜਮੀਨਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਪੂਰਾ ਪਾਣੀ ਉਪਲਬੱਧ ਕਰਵਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਲਈ 15 ਹਜ਼ਾਰ ਕਿਲੋਮੀਟਰ ਤੋਂ ਵੱਧ ਨਹਿਰਾਂ, ਰਜਬਾਹੇ, ਕੱਸੀਆਂ ਨੂੰ ਪੱਕਾ ਕੀਤਾ ਹੈ ਅਤੇ ਜਮੀਨਦੋਜ਼ ਪਾਈਪਾਂ ਪਾਈਆਂ ਗਈਆਂ ਹਨ। ਇਹ ਪ੍ਰਗਟਾਵਾ ਸ. ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਨੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ਦਾ ਉਦਘਾਟਨ ਕਰਦਿਆਂ ਕੀਤਾ ।
ਉਹਨਾਂ ਦੱਸਿਆ ਕਿ 17 ਕਿਲੋਮੀਟਰ ਲੰਬੇ ਨਿਊ ਅਬੁੱਲ ਖੁਰਾਣਾ ਡਿਸਟਰੀਊਟਰੀ ਦੀ ਕੰਕਰੀਟ ਲਾਈਨਿੰਗ ਪ੍ਰੋਜੈਕਟ ’ਤੇ ਪੰਜਾਬ ਸਰਕਾਰ ਵਲੋਂ 6 ਕਰੋੜ 50 ਲੱਖ ਰੁਪਏ ਖਰਚ ਕੀਤੇ ਗਏ ਹਨ, ਇਹ ਰਜਬਾਹਾ 40 ਸਾਲ ਪਹਿਲਾਂ ਬਣਾਇਆ ਗਿਆ ਸੀ। ਇਸ ਰਜਬਾਹੇ ਦੀ ਰੀਲਾਈਨਿਗ ਨਾਲ ਪਿੰਡ ਥਰਾਜਵਾਲਾ, ਦਿਉਣ ਖੇ...








