Shadow

Tag: punjabi news

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

hot news
ਚੰਡੀਗੜ੍ਹ; 12 ਮਈ 2026:   ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।   ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜ...
ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

hot news, Politics
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁ...
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

hot news
ਮਾਨਸਾ, 12 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਸ੍ਰੀ ਸੇਖੋਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਨੈਸ਼ਨਲ ਫੂਡ ਸਕਿਉਰਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ ਉੱਤੇ ਦਰਜ ਕਰਵਾ ਸਕੇ। ਸ੍ਰੀ ਸੇਖੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿੱਚ ਹਰਬਲ ਗਾਰਡਨ ਬਣਾਏ ਜਾਣ। ਉਨ੍ਹ...
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

hot news
ਰੂਪਨਗਰ, 12 ਮਈ: ਖਾਦ ਸੁਰੱਖਿਆ ਅਤੇ ਮਿਆਰ ਐਕਟ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਖਾਦ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਐਫਡੀਏ ਸ਼੍ਰੀਮਤੀ ਕਨਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਅਫਸਰ ਸਿਮਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਸਬ-ਡਿਵੀਜ਼ਨ ਦੇ ਰੂਪਨਗਰ-2 ਖੇਤਰ ਵਿੱਚ ਵੱਖ-ਵੱਖ ਫੂਡ ਬਿਜ਼ਨਸ ਆਪਰੇਟਰਾਂ (ਐਫਬੀਓਜ਼) ਦੇ ਅਦਾਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਨੀਰ ਅਤੇ ਮਿਕਸਡ ਦੁੱਧ ਦੇ ਕੁੱਲ 5 ਐਨਫੋਰਸਮੈਂਟ ਸੈਂਪ...
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

hot news
ਚੰਡੀਗੜ੍ਹ, 12 ਮਈ 2026: ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਹਲਫਨਾਮਿਆਂ ਦੇ ਨਾਲ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13.05.2026 ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਉਪਲਬਧ ਹੋਣਗੇ ਅਤੇ ਇਸਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ "sec.punjab.gov.in" 'ਤੇ ਵੀ ਹੇਠ ਲਿਖੇ ਅਨੁਸਾਰ ਉਪਲਬਧ ਹੋਵੇਗਾ:- https://sec.punjab.gov.in/en/-- ਨਗਰ ਨਿਗਮ ਚੋਣ---ਕੇ.ਵਾਈ.ਸੀ. (ਆਪਣੇ ਉਮੀਦਵਾਰ ਬਾਰੇ ਜਾਣੋ)...
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

Punjab
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ। ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ...
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

hot news
*ਚੰਡੀਗੜ੍ਹ, 12 ਮਈ* ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ।ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ।ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ ਉਲੀਕਣ ...
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ

breaking news
ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਗਤੀਸ਼ੀਲ ਸੋਚ ਮੁਤਾਬਕ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਪਹੁੰਚ ਵਿੱਚ ਹੋਰ ਵਿਸਥਾਰ ਕਰਨ ਦੇ ਉਦੇਸ਼ ਨਾਲ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੱਲੋਂ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਾਪਤ ਕੀਤੀ ਵੇਰਕਾ ਦੀ ਇੱਕ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਨੇ ਕਿਹਾ ਕਿ ਇਹ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਦੁੱਧ ਟੈਟਰਾਪੈਕ ਫਲੇਵਰਡ ਮਿਲਕ ਬੇਵਰਿਜ, ਵੱਖ-ਵੱਖ ਪ੍ਰਕਾਰ ਦੀ ਲੱਸੀ, ਫਲਾਂ ਦੇ ਜੂਸ, ਮਿਨਰਲ ਵਾਟਰ, ਆਈਸ-ਕ੍ਰੀਮ ਆਦਿ ਨੂੰ ਸੁਵਿਧਾਜਨਕ ਅਤੇ ਖਪਤਕਾਰ-ਪੱਖੀ ਢੰਗ ਨਾਲ ਪ੍ਰਦਾਨ ਕਰਨਗੀਆਂ ਜਿਸ ਨਾਲ ਵੇਰਕਾ, ਸੋਹਣਾ ਅਤੇ ਫਾਈਵ ਰਿਵਰਜ਼ ਬ੍ਰਾਂਡ ਦੀ ਭਰੋਸੇਯੋਗ ਮੌਜੂਦਗੀ ਅਤੇ ਪਹੁੰਚਯੋਗਤਾ ਵਿੱਚ ਵਾਧਾ ਹੋਵੇਗਾ। ਮਿਲਕਫੈੱਡ ਵੱਲੋਂ ਪ੍ਰਮੁੱਖ ਜਨਤਕ ਸਥਾਨਾਂ 'ਤੇ ਖਪਤਕਾਰਾਂ ਨੂੰ ਤਾਜ਼ੇ, ਸਾਫ਼-ਸੁਥਰੇ ਅਤੇ ਆਸਾਨੀ ਨਾਲ ਵੇਰਕਾ ਉਤਪਾਦ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਤਿ-ਆਧੁਨਿਕ ਵੈਂਡਿੰਗ ਮਸ਼ੀਨਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਇਸ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੇ ਲਿਆਂਦੀ ਇਤਿਹਾਸਕ ਤਬਦੀਲੀ, ਦਸਵੀਂ ਜਮਾਤ ਦੇ ਬੋਰਡ ਨਤੀਜਿਆਂ ਵਿੱਚ ਕੁੜੀਆਂ ਨੇ ਪਹਿਲੇ 3 ਵਿੱਚੋਂ 2 ਸਥਾਨ ਕੀਤੇ ਹਾਸਲ

breaking news
ਚੰਡੀਗੜ੍ਹ, 12 ਮਈ: ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ` ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਤਬਦੀਲੀ ਲਿਆਂਦੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਜਮਾਤ ਦੇ ਨਤੀਜਿਆਂ ਨੇ ਨਾ ਸਿਰਫ਼ ਪ੍ਰਭਾਵਸ਼ਾਲੀ 94.52 ਪਾਸ ਫੀਸਦ ਦਰਜ ਕੀਤੀ, ਸਗੋਂ ਮੈਰਿਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਲੜਕੀਆਂ ਦੇ ਵਧਦੇ ਦਬਦਬੇ ਨੂੰ ਵੀ ਦਰਸਾਇਆ ਹੈ। ਇਸ ਪ੍ਰੀਖਿਆ ਵਿੱਚ 2,54,744 ਵਿਦਿਆਰਥੀ ਪਾਸ ਹੋਏ, ਕੁੜੀਆਂ ਨੇ ਪਹਿਲੇ ਤਿੰਨ ਸਥਾਨਾਂ ਵਿੱਚੋਂ ਦੋ ਸਥਾਨ ਪ੍ਰਾਪਤ ਕੀਤੇ, ਜਦੋਂ ਕਿ ਸਰਕਾਰੀ ਸਕੂਲਾਂ ਦੇ 88 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ, ਜੋ ‘ਆਪ` ਸਰਕਾਰ ਦੇ ਆਧੁਨਿਕ ਕਲਾਸਰੂਮਾਂ, ਅਧਿਆਪਕ ਸਿਖਲਾਈ ਅਤੇ ਬਰਾਬਰ ਵਿੱਦਿਅਕ ਮੌਕਿਆਂ `ਤੇ ਧਿਆਨ ਕੇਂਦਰਿਤ ਕਰਨ ਦੁਆਰਾ ਲਿਆਂਦੇ ਗਏ ਵਿਆਪਕ ਬਦਲਾਅ ਨੂੰ ਦਰਸਾਉਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਪੰਜਾਬ ਦੀ ‘ਸਿੱਖਿਆ ਕ੍ਰਾਂਤੀ` ਦਾ ਸਬੂਤ ਦੱਸਦੇ ਹੋਏ ਕਿਹਾ ਕ...
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ `ਤੇ ਕੰਮ ਕਰ ਰਹੀ ਹੈ; ਨੌਜਵਾਨ ਗੁਰੂ ਸਾਹਿਬ ਦੇ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, ਅੰਮ੍ਰਿਤਸਰ/12 ਮਈ - ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ `ਤੇ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਕਰ ਤੇ ਆਬਕਾਰੀ ਅਤੇ ਟਰਾਂਸਪੋਰਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ, “ਨੌਜਵਾਨਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ‘ਬੇਗਮਪੁਰਾ’ ਦੇ ਸੰਕਲਪ ਵਾਲਾ ਭਾਰਤ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਸਮਾਨਤਾ ਦੇ ਸਿਧਾਂਤਾਂ ਅਨੁਸਾਰ ਕੰਮ ਕਰ ਰਹੀ ਹੈ।” ਹਰਪਾਲ ਸਿੰਘ ਚੀਮਾ ਨੇ ਦੱਸਿਆ, “ਪੰਜਾਬ ਸਰਕਾਰ ਵੱਲੋਂ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਫਰੀਦਪ...