Shadow

Tag: punjabi news

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

local news
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱ...
ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ

local news
ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜ...
ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ

local news
ਫ਼ਰੀਦਕੋਟ, 12 ਮਈ-  ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮ...
ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ

local news
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ...
ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

breaking news
*ਚੰਡੀਗੜ੍ਹ, 12 ਮਈ:*ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ, ਚੰਡੀਗੜ੍ਹ ਵਿਖੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀ ਅਰੋੜਾ ਪਹਿਲਾਂ ਹੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ, ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ, ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨਾਲੋਜੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਵਰਗੇ ਮੁੱਖ ਵਿਭਾਗ ਦਾ ਚਾਰਜ ਸੰਭਾਲ ਰਹੇ ਹਨ। ਅਹੁਦਾ ਸੰਭਾਲਣ ਉਪਰੰਤ ਸ੍ਰੀ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਕੇ ਅਤੇ ਟਿਕਾਊ ਉਦਯੋਗਾਂ ਨੂੰ ਉਤਸ਼ਾਹਿਤ ਕਰਕੇ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਦੇ ਨਾਲ-ਨਾਲ ਹਰੇਕ ਉਦਯੋਗਿਕ ਵਿਸਥਾਰ ਵਿੱਚ ਸਥਾਨਕ ਲੋਕਾਂ ਨੂੰ ਨੌਕਰੀਆਂ ਮਿਲਣਾ ਯਕੀਨੀ ਬਣਾਉਣਾ ਹੈ। ਇਸ ਦੇ ਨਾਲ ਹੀ ਉਦਯੋਗਿਕ ਨੀਤੀ, ਕੁਦਰਤੀ ਊਰਜਾ, ਹੁਨਰ ਵਿਕਾਸ ਅਤੇ ਸ਼ਾਸਨ ਸ...
ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ

hot news
ਫਾਜਿਲਕਾ, 11 ਮਈ-        ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਹਲਕਾ ਫਾਜਿਲਕਾ ਵਿਖੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ  ਦੀ 1000 /1500 ਮਹਿਲਾਂਵਾ ਨੂੰ ਦੇਣ ਦੀ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਗਈ ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਆਰਥਿਕ ਮਜ਼ਬੂਤੀ ਲਈ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ 1500 ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਨਾਲ ਜੋੜਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਮਹਿਲਾ ਇਸ ਯੋਜਨਾ ਦੇ ਲਾਭ ਤੋਂ ਵਾਂਝੀ ਨਾ ਰਹੇ।ਇਸ ਦੌਰਾਨ ਮਹਿਲਾਵਾਂ ਨੂੰ ਯੋਜਨਾ ਸਬੰਧੀ ਯੋਗਤਾ, ਲੋੜੀਂਦੇ ਦਸਤਾਵੇਜ਼ ਅਤੇ ਰਜਿਸਟ੍ਰੇਸ਼ਨ ਪ੍...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ

hot news
ਅੰਮ੍ਰਿਤਸਰ, 11 ਮਈ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ। ਮੁੱਖ ਮੰਤਰੀ ਸਿਹਤ ਯੋਜਨਾ ਦੇ ਹਾਂ-ਪੱਖੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ ਅਤੇ ਕੁਝ ਮਿੰਟਾਂ ਦੀ ਦੇਰੀ ...
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
*ਸ੍ਰੀ ਮੁਕਤਸਰ ਸਾਹਿਬ, 11 ਮਈ 2026*- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ। ਲੋਕਾਂ ਦੇ ਉਤਸ਼ਾਹ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਫੁੱਟ ਪਾਊ ਰਾਜਨੀਤੀ 'ਤੇ ਤਿੱਖਾ ਹਮਲਾ ਬੋਲਦੇ ਹੋਏ ਐਲਾਨ ਕੀਤਾ ਕਿ ਸਿਆਸੀ ਲਾਭ ਲਈ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿ ਪੰਜਾਬ ਵਿਰੋਧੀ ਤਾਕਤਾਂ ਫਿਰਕੂ ਧਰੁਵੀਕਰਨ ਰਾਹੀਂ ਸੂਬੇ ਨੂੰ ਕਾਲੇ ਦਿਨਾਂ ਵਿੱਚ ਵਾਪਸ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਮਿੱਟੀ ਨਫ਼ਰਤ ਅਤੇ ਦੁਸ਼ਮਣੀ ਤੋਂ ਇਲਾਵਾ ਸਭ ਕੁਝ ਪੈਦਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਡਰ ਅਤੇ ਫੁੱਟ ਫੈਲਾਉਣ ਦੀ ਹਰ ਕੋਸ਼ਿਸ਼ ਨੂੰ ਇੱਕਜੁੱਟ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

hot news
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼

hot news
ਮਹਿਲ ਕਲਾਂ, 11 ਮਈ-   ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ। ਡੀਸੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸਡੀਐਮ ਤੇ ਡੀਐਸਪੀ ਦੀ ਨਿਗਰਾਨੀ ਹੇਠ ਪਿੰਡਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸੇ ਤਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਵਲੋਂ ਚੁਹਾਨਕੇ ਕਲਾਂ ਦਾ ਦੌਰਾ ਕੀਤਾ ਗਿਆ। ਓਹਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬ੍ਰਿਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿੱ...