Sunday, March 15
Shadow

Tag: punjabi news

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

National, Politics, Punjab
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ: 26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਐਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿੱਚ ਸਕੂਲਾਂ ਤ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

National, Politics, Punjab
ਪੱਟੀ/ਤਰਨ ਤਾਰਨ, 23 ਜਨਵਰੀ (         ) - ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਤੇਲ ਬੀਜ਼ਾਂ ਵਿੱਚ ਫਾਈਬਰ, ਵਿਟਾਮਿਨ, ਖਣਿਜ, ਲਾਭਦਾਇਕ ਮੋਨੋ ਅਤੇ ਪੋਲੀਅਨਸੈਚੂਰੇਟਡ ਫੈਟੀ ਐਸਿਡ ਅਤੇ ਉਮੇਗਾ- 3 ਫੈਟੀ ਐਸਿਡ ਦੀ ਮਾਤਰਾ ਵੱਧ ਪਾਈ ਜਾਣ ਕਰਕੇ  ਇਸ ਨਾਲ ਕੋਲੈਸਟਰੋਲ, ਬਲੱਡ ਪ੍ਰੈਸ਼ਰ, ਪਾਚਣ ਕਿਰਿਆ, ਦਿਲ ਸਬੰਧੀ, ਸ਼ੱਕਰ ਰੋਗ, ਮੋਟਾਪਾ, ਜੋੜਾਂ ਦੇ ਦਰਦ ਆਦਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ। ਦੋ ਰੋਜ਼ਾ ਤਕਨੀਕੀਸ਼ਨ ਦੌਰਾਨ ਉਹਨਾਂ ਜਾਣਕਾਰੀ ਸਾਂਝੀ ਕੀਤੀ  ਕਿ ਰੋਜ਼ਾਨਾਂ ਖੁਰਾਕ ਵਿੱਚ ਵਰਤੇ ਜਾਣ ਵਾਲੇ ਤੇਲ ਬੀਜ ਜਿਵੇਂ ਸੂਰਜਮੁਖੀ ਦੇ ਬੀਜ਼, ਅਲਸੀ, ਮੂੰਗਫਲੀ, ਸੋਇਆਬੀਨ, ਸਰੋਂ ਆਦਿ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਵਿੱਚ ਲਗਭਗ ਇੱਕ ਲੱਖ 61 ਹਜਾਰ ਕਰੋੜ ਰੁਪ...
ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

National, Politics, Punjab
ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।     ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਰਾਸ਼ਟਰੀ ਝੰਡਾ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਲਹਿਰਾਉਣਗੇ। ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਸੰਦੇਸ਼ ਵੀ ਦਿੱਤਾ ਜਾਵੇਗਾ। ਸਮਾਰੋਹ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਉਣ ਵਾਲੇ ਪਤਵੰਤਿਆਂ ਤੇ ਵਿਦਿਆਰਥੀਆਂ ਲਈ ਲੋੜੀਦੇ ਪ੍ਰਬੰਧ ਕਰ ਰਹੇ ਹਨ।      ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਸੁਧੀਰ ਕੁਮਾਰ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰਦੀਪ ਸਿੰਘ ਈ ਓ, ਪ੍ਰਿੰਸੀਪ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ...
ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 22 ਜਨਵਰੀ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ  ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਸੀ, ਦੀਆਂ ਤਿ...
ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

National, Politics, Punjab
ਚੰਡੀਗੜ੍ਹ 22 ਜਨਵਰੀ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭ...
“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ

National, Politics, Punjab
ਮਾਲੇਰਕੋਟਲਾ, 21 ਜਨਵਰੀ: ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆਂ ਅਤੇ 01 ਘੋਸ਼ਿਤ ਅਪਰਾਧੀ (ਪੀ.ਓ) ਨੂੰ ਕਾਬੂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 20 ਮਾੜੇ ਅਨਸਰਾਂ (ਹਿਸਟਰੀ ਸੀਟਰਾਂ) ਖਿਲਾਫ ਵੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਜਿਲ੍ਹੇ ਵਿੱਚ ਗੈਂਗਸਟਰਾਂ ਅ...
ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

National, Politics, Punjab
ਚੰਡੀਗੜ੍ਹ, 21 ਜਨਵਰੀ: 1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3. ਇਸ ਸਮਾਗਮ ਵਿੱਚ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਕਈ ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ ਸ਼ਾਮਲ ਸਨ। 4. ਚੋਣ ਪ੍ਰਬੰਧਨ ਸੰਸਥਾ ਪ੍ਰਤੀਭਾਗੀਆਂ ਲਈ ਇੱਕ ਅਜਿਹਾ ਮੰਚ ਹੈ ਜਿਸ ‘ਤੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਾਸਤੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਸੀਨੀਅਰ ਆਗੂ, ਰਾਜਦੂਤ/ਹਾਈ ਕਮਿਸ਼ਨਰ ਇੱਕੋ ਥਾਂ ‘ਤੇ ਇਕੱਠੇ ਹੁੰਦੇ ਹਨ। 5. ਭਾਰਤ ਵੱਲੋਂ ਸਾਲ 2026 ਦੌਰਾਨ ਅੰਤਰਰਾਸ਼ਟਰੀ ਆਈ.ਡੀ.ਈ.ਏ. ਦੇ ਚੇਅਰਪਰਸਨ ਵਜੋਂ ਵਿਸ਼ੇ ਸਬੰਧੀ ਤਰਜੀਹਾਂ ਸਾਂਝੀਆਂ ਕੀਤੀਆਂ ਗਈਆਂ। ਚ...
10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Crime, National, Politics, Punjab
ਚੰਡੀਗੜ੍ਹ 21 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000  ਰੁਪਏ  ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹ...
ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

National, Politics, Punjab
ਚੰਡੀਗੜ੍ਹ, 21 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ  ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨੀ, ਆਟੋਮੈਟਿਕ...