ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸੇਵਾਵਾਂ ਪ੍ਰਦਾਨ ਕਰਨ ਲਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ: ਡਾ. ਬਲਜੀਤ ਕੌਰ
ਚੰਡੀਗੜ੍ਹ/ਐਸ.ਏ.ਐਸ. ਨਗਰ, 16 ਜਨਵਰੀ 2026:
ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਵਿਖੇ "ਸਾਡੇ ਬਜ਼ੁਰਗ, ਸਾਡਾ ਮਾਣ" ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ, ਜੋ ਕਿ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਲਈ ਮਾਣ, ਦੇਖਭਾਲ ਅਤੇ ਸਮਾਜਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਮੁਹਿੰਮ ਬਜ਼ੁਰਗ ਨਾਗਰਿਕਾਂ ਨੂੰ ਸਿੱਧੇ ਤੌਰ 'ਤੇ ਸਿਹਤ, ਭਲਾਈ ਅਤੇ ਸਮਾਜਿਕ ਸੁਰੱਖਿਆ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਲਾਗੂ ਕੀਤੀ ਜਾ ਰਹੀ ਹੈ।
ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਡੇ ਬਜ਼ੁਰਗ ਨਾਗਰਿਕਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸੁਵਿਧਾਜਨਕ ਜੀਵਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਦੇ ਦੂਜੇ ਪੜਾਅ ਲਈ, ਜ਼ਿਲ੍ਹਾ ਪੱਧਰੀ ਕੈਂਪ ਲਗਾਉਣ ਲਈ 786 ਲੱਖ ਰੁਪਏ ਦੀ ਰ...








