ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 7 ਮਈ-ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ I
ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਨੇ ਕੈਂਪ ਦੌਰਾਨ ਮੰਚ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਸਮਾਂ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਲਈ ਬਿਲਕੁਲ ਢੁਕਵਾਂ ਹੈ ਤਾਂ ਜੋ ਰਸਾਇਣਿਕ ਖਾਦਾਂ ਤੇ ਹੋ ਰਹੇ ਖਰਚੇ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ I
ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨੇ ਕਿਸਾਨਾਂ ਨੂੰ ਨਰਮੇਂ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ I ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨ...








