Shadow

Tag: punjabi news

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ

local news
ਫ਼ਰੀਦਕੋਟ, 6 ਮਈ- ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮਿਤੀ 7 ਮਈ ਨੂੰ ਦੁਪਿਹਰ 3.30 ਵਜੇ ਫਰੀਦਕੋਟ ਦੇ ਫੁਹਾਰਾ ਚੌਂਕ (ਝੰਡਾ ਚੌਂਕ) ਵਿਖੇ ਆ ਕੇ ਸੰਗਤਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਇਸ ਸਬੰਧੀ ਜਾਣਕਾਰੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਤਹਿਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਪ੍ਰਤੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਜਾਵੇਗਾ। ਸ. ਸੇਖੋਂ ਨੇ ਦੱਸਿਆ ਕਿ ਜਿਲ੍ਹੇ ਦੀਆਂ ਸੰਗਤਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸੰਬੋਧਨ ਵੀ ਕਰਨਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ ਇੱਕਠੇ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਇਸ ਦਾ ਹਿੱਸਾ ਬਣਨ।...
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Crime, Punjab
ਚੰਡੀਗੜ੍ਹ, 6 ਮਈ:ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ  ਬਕਾਇਆ ਰਹਿੰਦ...
ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ  2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ

hot news
ਚੰਡੀਗੜ੍ਹ , 6 ਮਈ:ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਜਨਵਰੀ ਤੋਂ ਹੁਣ ਤੱਕ, ਕਮਿਊਨਿਟੀ ਅਫੇਅਰਜ਼ ਡਿਵਿਜ਼ਨ (ਸੀ. ਏ. ਡੀ.) ਦੀ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ, ਗੁਰਪ੍ਰੀਤ ਕੌਰ ਦੇਓ ਦੀ ਅਗਵਾਈ ਹੇਠ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਅਧਿਕਾਰੀਆਂ ਅਤੇ ਸਮੁਦਾਇਕ ਭਾਈਵਾਲਾਂ ਨੂੰ ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਬਾਰੇ ਜਾਣੂ ਕਰਵਾਉਣਾ ਹੈ। ‘ਗੈਂਗਸਟਰਾਂ ’ਤੇ ਵਾਰ’ ਦੇ ਨਿਵਾਰਕ ਪੱਖ ਵਜੋਂ ਸਥਾਪਿਤ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਅੱਤਵਾਦ , ਗਨ ਕਲਚਰ , ਨਸ਼ਾਖੋਰੀ ਅਤੇ ਹੋਰ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਸਕਾਰਾਤਮਕ ਵਿਕਲਪ ਪ੍ਰਦਾਨ ਕਰਦਾ ਹੈ। ਪਿਛਲੇ ਚਾਰ ਮਹੀਨਿਆਂ ਵਿੱਚ ਪੰਜ ਸੰਵਾਦ ਸੈਸ਼ਨ ਕਰਵਾਏ ਗਏ ਹਨ ਅਤੇ ਅਗਲੇ ਅੱਠ ਮਹੀਨਿਆਂ ਵਿੱਚ ਹੋਰ...
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਰੋਪੜ, 6 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਤਿਹਾਸਕ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਕਾਨੂੰਨੀ ਸਜ਼ਾ ਯਕੀਨੀ ਬਣਾਈ ਹੈ। ਸ਼ੁਕਰਾਨਾ ਯਾਤਰਾ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਥਾਈ ਰੋਕ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਹਿੰਮਤ ਨਾ ਕਰੇ। ਕਾਨੂੰਨ ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਪਰਮਾਤਮਾ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਰੋਮ-ਰੋਮ ਪਰਮਾਤਮਾ ਦਾ ਰਿਣੀ ਹੈ ਕਿ ਉਸ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...
ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ...
ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਰੋਪੜ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ। ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ...
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕੀਤੀ ਅਗਵਾਈ

breaking news
ਸ੍ਰੀ ਆਨੰਦਪੁਰ ਸਾਹਿਬ, 6 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਾਤਰਾ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਕੀਤੀ ਜਾ ਰਹੀ ਹੈ, ਜਿਸ ਨੇ ਉਨ੍ਹਾਂ ਨੂੰ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ 2026 ਲਾਗੂ ਕਰ ਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਸ ਪਵਿੱਤਰ ਧਰਤੀ ਉੱਤੇ ਖ਼ਾਲਸਾ ਪੰਥ ਪ੍ਰਗਟ ਹੋਇਆ ਸੀ, ਉਸ ਤੋਂ ‘ਸ਼ੁਕਰਾਨਾ ਯਾਤਰਾ’ ਸ਼ੁਰੂ ਹੋਈ ਹੈ। ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਪਵਿੱਤਰ ਜ਼ਿੰਮੇਵਾਰੀ ਸਾਨੂੰ ਬਖ਼ਸ਼ਣ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ‘ਸਰਬੱਤ ਦੇ ਭਲਾ’ ਲਈ ਅਰਦਾਸਾਂ ਜਾਰੀ ਰਹਿਣਗੀਆਂ।” ...
ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

hot news
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 5 ਮਈ ( ) ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਸਰੀਰ, ਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਪਿੰਡ ਚੀਮਾਂ ਖੁੱਡੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਖ਼ੁਦ ਨੌਜਵਾਨਾਂ ਨਾਲ ਖੇਡ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ | ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ ਵੱਖ ਪਿੰਡਾਂ ਅੰਦਰ ਖੇਡ ਮੈਦਾਨ ਤਿਆਰ ਕੀਤੇ ਜਾਣਗੇ, ਤਾਂ ਜੋ ...
ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ

hot news
ਧੂਰੀ, 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਉਹ ਧੂਰੀ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 11 ਦੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਅੱਪਗ੍ਰੇਡੇਸ਼ਨ, ਨਿਕਾਸੀ ਪ੍ਰਣਾ...
ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

hot news
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ-          ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ  39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ...