Shadow

Tag: punjabi news

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

breaking news
ਚੰਡੀਗੜ੍ਹ, 4 ਮਈ 2026- ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ। ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰ...
ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ

ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ

local news
ਰੂਪਨਗਰ, 04 ਮਈ: ਪੰਜਾਬ ਸਰਕਾਰ ਦੀ ਅਗਾਂਹਵਾਧੂ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿੱਚ ਬਣੇ “ਮੁੱਖ ਮੰਤਰੀ ਖੇਡ ਮੈਦਾਨ” ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲਗਭਗ 3100 ਵੱਡੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਕਰੀਬ 250 ਸਟੇਡੀਅਮ ਤਿਆਰ ਹੋ ਚੁੱਕੇ ਹਨ। ਜਿਸ ਸਬੰਧੀ ਪਹਿਲੀ ਕੜੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਰਾਲੀ ਦੇ ਨਜ਼ਦੀਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਪਿੰਡ ਲਾਡਲ ਦਾ ਮੈਦਾਨ ਵੀ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ। ਵਿਧਾਇਕ ਚੱਢਾ ਨੇ ਕਿਹਾ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਮੈਦਾਨ ਵਿੱਚ ਫੁੱਟਬਾਲ ਅਤੇ ਵਾਲੀਬਾਲ ਗਰਾਊਂਡ, ਬੱਚਿਆਂ ਲਈ ਵੱ...
ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

Politics, Punjab
ਜਲੰਧਰ, 4 ਮਈ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ...
ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਖੇਡ ਸਭਿਆਚਾਰ ਵਧਾਉਣ ਲਈ ਖੇਡ ਮੈਦਾਨ ਬਣਾਏ ਜਾ ਰਹੇ – ਡਾ. ਚਰਨਜੀਤ ਸਿੰਘ

hot news
ਰੂਪਨਗਰ, 4 ਮਈ: ਸੂਬੇ ਅੰਦਰ ਖੇਡ ਸਭਿਆਚਾਰ ਪੈਦਾ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਰੱਖਣ ਲਈ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਰਾਹੀਂ ਉਸਾਰੇ ਜਾ ਰਹੇ 3100 ਖੇਡ ਮੈਦਾਨਾਂ ਦੇ ਪਹਿਲੇ ਚਰਨ ਅਧੀਨ ਤਿਆਰ ਕੀਤੇ ਗਏ ਮਾਡਰਨ ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ। ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਇਸੇ ਵਿਸ਼ਾਲ ਪ੍ਰੋਜੈਕਟ ਤਹਿਤ ਜ਼ਿਲ੍ਹਾ ਰੂਪਨਗਰ ਦੀ ਗ੍ਰਾਮ ਪੰਚਾਇਤ ਝੱਲੀਆਂ ਕਲਾਂ ਵਿਖੇ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵਲੋਂ ਮਾਡਰਨ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤਾ ਜੋ 1.68 ਏਕੜ ਰਕਬੇ ਵਿੱਚ 16.77 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਡ ਮੈਦਾਨ ਬਣਾਏ ਜਾ ਰਹੇ ਹਨ ਜਿਨ੍ਹਾਂ ਵਿਚ ਵਾਲੀਬਾਲ ਦਾ ਮੈਦਾਨ, ਫੁਟਬਾਲ ਦਾ ਮੈਦਾਨ, ਪਾਣ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਦੁਲਾ ਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ

local news
ਕਲਾਨੌਰ/ਗੁਰਦਾਸਪੁਰ, 4 ਮਈ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਦੁਲਾਨੰਗਲ ਵਿਖੇ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਬੀਡੀਪੀਓ ਸੁਰਜੀਤ ਸਿੰਘ, ਸਰਪੰਚ ਸੁਰਿੰਦਰਪਾਲ ਸਿੰਘ,ਪੰਚਾਇਤ ਅਫਸਰ ਮਨਜਿੰਦਰ ਸਿੰਘ ਅਤੇ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਖਿਡਾਰੀਆਂ ਨੂੰ ਸਪਰੋਟਸ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ। ਜਿਸ ਤਹਿਤ ਅੱਜ ਪਿੰਡ ਦੁਲਾਨੰਗਲ ਵਿਖੇ  ਖੇਡ ਮੈਦਾਨ ਬਣਾਇਆ ਗਿਆ ਹੈ, ਜਿਥੇ ਪਿੰਡ ਦੇ ਨੌਜਵਾਨ ਖੇਡ ਸਕਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨ...
ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

hot news
ਚੰਡੀਗੜ੍ਹ, 4 ਮਈ:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ। ਕਮਿਸ਼ਨ ਵਿੱਚ ਗੈਰ-ਸਰਕਾਰੀ ਮੈਂਬਰ ਵਜੋਂ ਅਧਿਕਾਰਤ ਤੌਰ 'ਤੇ ਜੁਆਇਨ ਕਰਨ ਸਮੇਂ ਸ੍ਰੀ ਸੁਨੀਲ ਕਪੂਰ ਨੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਅਹੁਦੇ ਦੀ ਸਹੁੰ ਚੁੱਕੀ। ਪਿਛੋਕੜ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਰਹਿਣ ਵਾਲੇ ਸ੍ਰੀ ਸੁਨੀਲ ਕਪੂਰ ਇੱਕ ਪ੍ਰਮੁੱਖ ਸ਼ਖਸੀਅਤ ਹਨ, ਜੋ ਸਮਾਜ ਸੇਵਕ ਵਜੋਂ ਮਨੁੱਖਤਾਵਾਦੀ ਅਤੇ ਸਮਾਜਿਕ ਆਊਟਰੀਚ ਪ੍ਰੋਗਰਾਮਾਂ ਵਿੱਚ ਸਰਗਰਮ ਰਹੇ ਹਨ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਲੋਕ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। ਇਸ ਸਹੁੰ ਚੁੱਕ ਸਮਾਗਮ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਚੇਅਰਮੈਨ ਪੀ.ਪੀ.ਐਸ.ਸੀ. ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ, ਰਾਜਪਾਲ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਵਿਵੇਕ ਪ੍ਰਤਾਪ ਸਿੰਘ ਅਤੇ ਸਕੱਤਰ ਜਨਰਲ ਐਡਮਿਨਸਟ੍ਰੇਸ਼ਨ ਐਂਡ ਕੋਆਰਡੀਨੇਸ਼ਨ ਕਮਲ ਕਿਸ਼ੋਰ ਯਾਦਵ ਅਤੇ ਨਵ-ਨਿਯੁਕਤ ਮੈਂਬਰ ਦੇ ਪਰਿਵਾਰ...
ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ, ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਅਧੀਨ ਗੈਂਗਸਟਰਾਂ ਦੀ 65 ਕਰੋੜ ਦੀ ਸੰਪਤੀ ਫ੍ਰੀਜ਼ ਕੀਤੀ

Crime, Punjab
ਚੰਡੀਗੜ੍ਹ/ਤਰਨ ਤਾਰਨ; 04 ਮਈ 2026:ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਇਹ ਨੈੱਟਵਰਕ ਰਾਜ ਵਿੱਚ ਗੈਂਗਸਟਰਾਂ ਨੂੰ ਆਪਣੇ ਗੈਰਕਾਨੂੰਨੀ ਕਾਰੋਬਾਰ ਚਲਾਉਣ ਲਈ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਨਾਰਕੋਟਿਕ ਡਰੱਗਸ ਐਂਡ ਸਾਈਕੋਟਰਾਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਅਧੀਨ 490 ਮਾਮਲੇ ਦਰਜ ਕੀਤੇ, 630 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ 47.527 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ, ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਚੁਣੌਤੀਆਂ ਦੇ ਬਾਵਜੂਦ ਸੂਬਾ ਪੁਲਿਸ ਨੇ ਪਾਕਿਸਤਾਨ ਤੋਂ ਲਾਜਿਸਟਿਕ ਸਹਾਇਤਾ ਪ੍...
ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ—ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 4 ਮਈ :ਮੌਜੂਦਾ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਮਾਜਿਕ ਨਿਆਂ ਅਤੇ ਆਰਥਿਕ ਸਮਾਨਤਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022-23 ਤੋਂ 2025-26 ਤੱਕ 1367 ਲਾਭਪਾਤਰੀਆਂ ਨੂੰ ਵੱਖ-ਵੱਖ ਸਵੈ-ਰੋਜ਼ਗਾਰ ਗਤੀਵਿਧੀਆਂ ਲਈ 26.68 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ, ਜਿਸ ਨਾਲ ਉਹਨਾਂ ਦੀ ਆਮਦਨ ਵਿੱਚ ਵਾਧਾ ਹੋਇਆ ਅਤੇ ਉਹ ਆਤਮ-ਨਿਰਭਰਤਾ ਵੱਲ ਅੱਗੇ ਵਧੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਲਾਭਪਾਤਰੀਆਂ ਨੂੰ ਖੁਦਮੁਖਤਿਆਰ ਬਣਾਉਣ ਲਈ ਯੋਜਨਾਬੱਧ ਅਤੇ ਨਤੀਜਾ-ਕੇਂਦਰਤ ਸਹਾਇਤਾ ਪ੍ਰਦਾਨ ...
ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Crime, hot news
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ...
ਵਿਜੀਲੈਂਸ ਬਿਊਰੋ ਵੱਲੋਂ 15000  ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Crime, hot news
ਚੰਡੀਗੜ੍ਹ, 4 ਮਈ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ  ਮੌਕੇ ’ਤੇ ਬੁਲਾਇਆ ।...