ਪੰਜਾਬ ਨੂੰ ਰੱਖਿਆ ਨਿਰਮਾਣ ਖੇਤਰ ਦੇ ਪ੍ਰਮੁੱਖ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ: ਅਮਨ ਅਰੋੜਾ
ਚੰਡੀਗੜ੍ਹ, 10 ਜਨਵਰੀ:
ਪੰਜਾਬ ਨੂੰ ਭਾਰਤ ਦੇ ਰੱਖਿਆ ਨਿਰਮਾਣ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਸੂਬੇ ਦੀਆਂ ਅਥਾਹ ਸਮਰੱਥਾ ਨੂੰ ਦੇਸ਼ ਦੀਆਂ ਰੱਖਿਆ ਲੋੜਾਂ ਨਾਲ ਜੋੜਨ ਵੱਲ ਅਹਿਮ ਕਦਮ ਚੁੱਕਦਿਆਂ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉੱਚ-ਪੱਧਰੀ ਡਿਫੈਂਸ ਸਕਿੱਲਜ਼ ਕਨਕਲੇਵ (ਰੱਖਿਆ ਹੁਨਰ ਸੰਮੇਲਨ) ਕਰਵਾਇਆ ਗਿਆ, ਜਿਸ ਵਿੱਚ ਰੱਖਿਆ, ਏਅਰੋਸਪੇਸ ਅਤੇ ਰਣਨੀਤਕ ਖੇਤਰਾਂ ਲਈ ਹੁਨਰ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਨੇ ਰੱਖਿਆ ਨਿਰਮਾਣ ਖੇਤਰ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਲਈ ਸੂਬੇ ਨੂੰ ਅਹਿਮ ਸਰੋਤ ਵਜੋਂ ਉਭਾਰਨ ਵਾਲੇ ਪਲੇਟਫਾਰਮ ਵਜੋਂ ਭੂਮਿਕਾ ਨਿਭਾਈ।
ਇਸ ਸੰਮੇਲਨ ਵਿੱਚ ਰੱਖਿਆ ਸਕੱਤਰ (ਭਾਰਤ ਸਰਕਾਰ) ਸ੍ਰੀ ਰਾਜੇਸ਼ ਕੁਮਾਰ ਸਿੰਘ, ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਅਲਕਨੰਦਾ ਦਿਆਲ ਅਤੇ ਸੀਨੀਅਰ ਨੀਤੀ ਘਾੜ੍ਹਿਆਂ...








