ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ
ਫਰੀਦਕੋਟ, 9 ਜਨਵਰੀ 2026:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਪ੍ਰਿੰਸੀਪਲਾਂ ਲਈ ਸਮਰੱਥਾ ਵਧਾਉਣ ਵਾਲੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਥਾਨਕ ਡਾਈਟ ਵਿਖੇ ਆਯੋਜਤਿ ਕੀਤੀ ਗਈ।
ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 92 ਪ੍ਰਿੰਸੀਪਲਾਂ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਲੀਡਰਸ਼ਿਪ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਅਤੇ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੇ ਸ਼ੁਰੂਆਤੀ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਸਕੂਲਾਂ ਵਿੱਚ ਸਹਾਇਕ, ਸੁਰੱਖਿਅਤ ਤੇ ਬਿਨਾਂ ਭੇਦਭਾਵ ਵਾਲਾ ਮਾਹੌਲ ਤਿਆਰ ਕਰਨ ਲਈ ਯੋਗ ਬਣਾਉਣਾ ਹੈ।
ਇਸ ਮੌਕੇ ਸ੍ਰੀ ਦੁਰਗੇਸ਼ ਓਜਾ ਸੀਨੀਅਰ ਪ੍ਰੋਗਰਾਮ ਐਸੋਸੀਏਟ ਅਤੇ ਹਰਮਨਪ੍ਰੀਤ ਕੌਰ ਕਾਊਂਸਲਿੰਗ ਸਾਈਕਾਲੋਜਿਸਟ ਵੱਲੋਂ ਵਰਕਸ਼ਾਪ ਦੌਰਾਨ ਦੱਸਿਆ ਗਿਆ ਕਿ ਅਧਿਐਨਾਂ ਅਨੁਸਾਰ ...








